16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਹਿਲਾ ਵਰਗ ਦੀ ਸੁਰੱਖਿਆ ਲਈ ਹਰ ਅਦਾਰੇ ਨੂੰ ਜ਼ਿੰਮੇਵਾਰ ਬਣਾਇਆ ਜਾਵੇ- ਉਪਕਾਰ ਸੁਸਾਇਟੀ

ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਵਲੋਂ ਮਹਿਲਾ ਵਰਗ ਦੀ ਸੁਰੱਖਿਆ ਲਈ ਵਿੱਦਿਅਕ ਅਦਾਰਿਆਂ, ਪ੍ਰਾਈਵੇਟ, ਅਰਧ-ਸਰਕਾਰੀ ਤੇ ਸਰਕਾਰੀ ਅਦਾਰਿਆਂ ਨੂੰ ਡਿਊਟੀ ਸਮਿਆਂ ਦੌਰਾਨ ਜ਼ਿੰਮੇਵਾਰ ਬਣਾਉਣ ਦੇ ਨਾਲ-ਨਾਲ ਵਿੱਦਿਅਕ ਅਦਾਰਿਆਂ ਦੇ ਆਰਭਿੰਕ ਤੇ ਛੁੱਟੀ ਵਾਲੇ ਸਮਿਆਂ ਦੌਰਾਨ ਪੁਲਿਸ ਗਸ਼ਤ ਦੇ ਉਚਿਤ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਇਕ ਨਿੱਜੀ ਹਸਪਤਾਲ 'ਚ ਇਕ ਲੜਕੀ ਨਾਲ ਹੋਈ ਘਟਨਾ ਦਾ ਜ਼ਿਕਰ ਕੀਤਾ ਗਿਆ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਇਸ ਮੌਕੇ ਇਕ ਮੰਗ-ਪੱਤਰ ਉਪਕਾਰ ਸੁਸਾਇਟੀ ਦੇ ਵਫਦ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲ ਕੇ ਦਿੱਤਾ ਗਿਆ | ਮੰਗ-ਪੱਤਰ ਵਿਚ ਦੋ ਸਮਾਜਿਕ ਬੁਰਾਈਆਂ 'ਕੰਨਿਆ ਭਰੂਣ ਹੱਤਿਆ ਤੇ ਨਸ਼ਿਆਂ ਦੀ ਬੁਰਾਈ' ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿਚ ਸੁਸਾਇਟੀ ਦੀ ਸ਼ਮੂਲੀਅਤ ਦੀ ਮੰਗ ਵੀ ਕੀਤੀ ਗਈ ਹੋਈ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪ੍ਰਸ਼ਾਸਨ ਸਮਾਜ ਵਿਰੋਧੀ ਤੱਤਾਂ ਦੀਆਂ ਸਰਗਰਮੀਆਂ 'ਤੇ ਪੂਰੀ ਨਿਗਾਹ ਰੱਖਦਾ ਹੈ ਪਰ ਹਰ ਨਾਗਰਿਕ ਨੂੰ ਸੁਰੱਖਿਆ ਦੇਣੀ ਵੀ ਸੰਭਵ ਨਹੀਂ ਹੁੰਦੀ ਇਸ ਲਈ ਸਮਾਜ ਵਿਰੋਧੀ ਤੱਤਾਂ ਤੋਂ ਵਿਸ਼ੇਸ਼ ਰੂਪ ਵਿਚ ਮਹਿਲਾ ਵਰਗ ਨੂੰ ਸਵੈ-ਸੁਰੱਖਿਆ ਟ੍ਰੇਨਿੰਗ ਲਈ ਜਾਗਰੂਕ ਹੋਣ ਦੀ ਲੋੜ ਵੀ ਹੈ | ਉਨ੍ਹਾਂ ਸਮਾਜਿਕ ਬੁਰਾਈਆਂ ਦੀ ਰੋਕਥਾਮ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿਚ ਸੁਸਾਇਟੀ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਵਿਸ਼ਵਾਸ ਦੁਆਇਆ | ਵਫਦ ਵਿਚ ਜੇ. ਐਸ. ਗਿੱਦਾ, ਪਿ੍ੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ, ਮਾਸਟਰ ਨਰਿੰਦਰ ਸਿੰਘ ਭਾਰਟਾ, ਦੇਸ ਰਾਜ ਬਾਲੀ, ਬੀਰਬਲ ਤੱਖੀ, ਡਾ. ਅਵਤਾਰ ਸਿੰਘ, ਪਿ੍ੰਸੀਪਲ ਬਿਕਰਮਜੀਤ ਸਿੰਘ, ਹਰਬੰਸ ਕੌਰ, ਜਯੋਤੀ ਬੱਗਾ, ਸੁੱਖਵਿੰਦਰ ਕੌਰ ਸੁੱਖੀ, ਸਤਨਾਮ ਸਿੰਘ ਚੱਕ ਗੁਰੂ ਤੇ ਵਾਸਦੇਵ ਪ੍ਰਦੇਸੀ ਸ਼ਾਮਿਲ ਹੋਏ |
ਪਿਛਲੀ ਖ਼ਬਰ ਸਮੁੰਦੜਾ ਵਿਖੇ ਬੂਟੇ ਲਗਾ ਕੇ ਗ਼ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੀ ਮਹੀਨਾਵਰ ਮੀਟਿੰਗ 'ਚ 17 ਮਤੇ ਸਰਬਸੰਮਤੀ ਨਾਲ ਪਾਸ, ਦੋ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।