ਉਸਮਾਨਪੁਰ, 16 ਅਕਤੂਬਰ (ਸੰਦੀਪ ਮਝੂਰ)-ਪਿੰਡ ਮੁਜੱਫਰਪੁਰ ਸਥਿਤ ਕੈਂਥ ਗੋਤ ਦੇ ਜਠੇਰਿਆਂ ਦਾ ਮੇਲਾ 22 ਅਕਤੂਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਧਾਨ ਸ਼ਿਵ ਚਰਨ, ਮੇਜਰ ਰਾਮ ਕੈਂਥ ਚੇਅਰਮੈਨ, ਦਿਲਬਾਗ ਰਾਏ ਤੇ ਹਰੀ ਰਾਮ ਨੇ ਦੱਸਿਆ ਕਿ 22 ਅਕਤੂਬਰ ਨੂੰ ਸਵੇਰੇ 10 ਵਜੇ ਝੰਡੇ ਦੀ ਰਸਮ ਉਪਰੰਤ ਧਾਰਮਿਕ ਪ੍ਰੋਗਰਾਮ ਹੋਵੇਗਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |