16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਵਾਂਸ਼ਹਿਰ ਵਿਖੇ ਮਾਲਵਿੰਦਰ ਸਿੰਘ ਕੰਗ ਕਰਨਗੇ ਬੱਬਰਾਂ ਦੇ ਪਰਿਵਾਰਾਂ ਦਾ ਸਨਮਾਨ

ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਦੇਸ਼ ਦੀ ਆਜ਼ਾਦੀ ਦੇ ਸੰਗਰਾਮੀ ਯੋਧੇ ਬੱਬਰ ਅਕਾਲੀ ਲਹਿਰ ਦੇ ਪਰਿਵਾਰਾਂ ਦਾ ਨਵਾਂਸ਼ਹਿਰ ਵਿਖੇ ਮਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ 17 ਅਕਤੂਬਰ ਨੂੰ ਸਨਮਾਨ ਕਰਨਗੇ | ਮੁੱਖ ਪ੍ਰਬੰਧਕ ਦਿਨੇਸ਼ ਸੂਰੀ ਤੇ ਸੁਖਜਿੰਦਰ ਸਿੰਘ ਭੰਗਲ ਨੇ ਦੱਸਿਆ ਕਿ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਬੱਬਰਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀ ਪ੍ਰਧਾਨਗੀ ਅੰਕਰਜੀਤ ਸਿੰਘ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਕਰਨਗੇ | ਸਮਾਗਮ ਦੌਰਾਨ ਬੱਬਰ ਅਕਾਲੀ ਲਹਿਰ ਦੇ ਯੋਧੇ ਬੱਬਰ ਕਰਮ ਸਿੰਘ ਦੌਲਤਪੁਰ, ਬੱਬਰ ਦਲੀਪ ਸਿੰਘ ਗੋਸਲ, ਬੱਬਰ ਧੰਨਾ ਸਿੰਘ, ਬੱਬਰ ਕਰਮ ਸਿੰਘ ਝਿੰਗੜ, ਬੱਬਰ ਕਾਬਲ ਸਿੰਘ ਗੋਬਿੰਦਪੁਰ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਬਰਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ |
ਪਿਛਲੀ ਖ਼ਬਰ ਅੱਜ ਦੀ ਔਰਤ ਸਵੈਮਾਣ ਵਾਲੀ ਜ਼ਿੰਦਗੀ ਜਿਊਣ ਲਈ ਤਤਪਰ-ਇੰਦਰਜੀਤ ਸਿੰਘ ਵਾਰੀਆ ਅਗਲੀ ਖ਼ਬਰ ਰੱਤੂ ਜਠੇਰਿਆਂ ਦਾ ਮੇਲਾ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।