ਬੰਗਾ, 16 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਦੀਆਂ ਤੋਂ ਜਬਰ ਜ਼ੁਲਮ ਤੇ ਸ਼ੋਸਣ ਦਾ ਸਾਹਮਣਾ ਕਰ ਰਹੀ ਭਾਰਤੀ ਔਰਤ ਅੱਜ ਸਵੈ ਮਾਣ ਵਾਲੀ ਜ਼ਿੰਦਗੀ ਜਿਊਣ ਲਈ ਕਰਵਟ ਲੈ ਚੁੱਕੀ ਹੈ | ਇਹ ਪ੍ਰਗਟਾਵਾ ਸ. ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਪਿੰਡ ਸੂਰਾਪੁਰ ਵਿਖੇ ਸੰਸਥਾ ਦੇ 236 ਵੇਂ ਮੁਫ਼ਤ ਸਿਲਾਈ ਸੈਂਟਰ ਦੇ ਉਦਘਾਟਨ ਮੌਕੇ ਭਰਵੇਂ ਇਕੱਠ ਨੂੰ ਮੁਖ਼ਾਤਿਬ ਹੁੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਲਈ ਪੇਂਡੂ ਸਮਾਜ ਦੀਆਂ ਲੜਕੀਆਂ ਦਾ ਕਿੱਤਾ ਮੁਖੀ ਸਿੱਖਿਆ ਨਾਲ ਜੁੜਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਬਣ ਗਿਆ ਹੈ | ਸ. ਵਾਰੀਆ ਨੇ ਬੇਟੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਵੱਖ-ਵੱਖ ਸੰਸਥਾਵਾਂ ਵਲੋਂ ਖੋਲ੍ਹੇ ਜਾ ਰਹੇ ਸਿਲਾਈ ਸੈਂਟਰਾਂ ਦਾ ਉਨ੍ਹਾਂ ਨੂੰ ਭਰਪੂਰ ਲਾਹਾ ਲੈਣਾ ਚਾਹੀਦਾ ਹੈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਜਨਰਲ ਮਾ. ਤਰਲੋਚਨ ਸਿੰਘ ਪਠਲਾਵਾ, ਸੰਸਥਾ ਦੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ, ਪਿੰਡ ਸੂਰਾਪੁਰ ਦੇ ਨੌਜਵਾਨ ਸਰਪੰਚ ਅਮਨਦੀਪ ਸਿੰਘ ਤੇ ਜਸਵੀਰ ਸਿੰਘ ਪਾਬਲਾ ਨੇ ਵੀ ਵਿਚਾਰ ਪੇਸ਼ ਕੀਤੇ | ਪਿੰਡ ਦੇ ਸਰਪੰਚ ਅਮਨਦੀਪ ਸਿੰਘ ਸੰਸਥਾ ਨੇ ਲੋਕ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਲਈ ਸੰਸਥਾ ਦੀ ਭਰਪੂਰ ਸ਼ਲਾਘਾ ਕੀਤੀ | ਮੰਚ ਸੰਚਾਲਨਾ ਸੰਸਥਾ ਦੇ ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ ਵਲੋਂ ਨਿਭਾਈ ਗਈ | ਇਸ ਮੌਕੇ ਸੰਸਥਾ ਦੇ ਉਪ ਚੇਅਰਮੈਨ ਅਮਰਜੀਤ ਸਿੰਘ ਸੂਰਾਪੁਰ, ਆਤਮਾ ਸਿੰਘ ਸੂਰਾਪੁਰ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਉਪ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਸੀਨੀਅਰ ਅਹੁਦੇਦਾਰ ਸਤੀਸ਼ ਕੁਮਾਰ ਐਮਾਂ ਜੱਟਾਂ, ਜੋਗਾ ਸਿੰਘ, ਦਵਿੰਦਰ ਸਿੰਘ, ਜਾਗਰ ਰਾਮ, ਇੰਦਰਜੀਤ ਕੌਰ, ਰਸ਼ਪਾਲ ਕੌਰ, ਕੁਲਵੰਤ ਕੌਰ, ਕਮਲੇਸ਼ ਰਾਣੀ ਸਾਬਕਾ ਮਹਿਲਾ ਪੰਚ, ਮਹਿੰਦਰ ਸਿੰਘ ਬੰਗਾ, ਬਿਹਾਰੀ ਲਾਲ, ਕਾਕਾ ਪ੍ਰਭਜੋਤ ਸਿੰਘ ਪਠਲਾਵਾ ਹਾਜ਼ਰ ਸਨ |