16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੇ. ਸੀ. ਸਕੂਲ ਦੇ ਵਿਦਿਆਰਥੀਆਂ ਨੇ ਖਟਕੜ ਕਲਾਂ ਦਾ ਕੀਤਾ ਦੌਰਾ

ਅਜੀਤ ਡੈਸਕ 17-10-2025
ਨਵਾਂਸ਼ਹਿਰ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)-ਕੇ. ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਦੇਸ਼ ਭਗਤੀ ਨਾਲ ਸੰਬੰਧਤ ਸਿਲੇਬਸ ਦੇ ਤਹਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦਾ ਸਿੱਖਿਆਤਮਕ ਦੌਰਾ ਕੀਤਾ | ਦੇਸ਼ ਭਗਤੀ ਦੇ ਰੰਗ ਨਾਲ ਰੰਗੇ ਹੋਏ ਸਕੂਲੀ ਬੱਚੇ ਅਧਿਆਪਕ ਹਰਦੀਪ ਸੰਧੂ ਤੇ ਮੈਡਮ ਅਮਨਦੀਪ ਕੌਰ ਦੀ ਅਗਵਾਈ ਹੇਠ 'ਇਨਕਲਾਬ ਜਿੰਦਾਬਾਦ' ਤੇ 'ਵੰਦੇ ਮਾਤਰਮ' ਦੇ ਨਾਅਰੇ ਲਗਾਉਂਦੇ ਹੋਏ ਖਟਕੜ ਕਲਾਂ ਪਹੁੰਚੇ | ਇਸ ਸਿੱਖਿਆਤਮਕ ਦੌਰੇ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਾਲ ਸਕੂਲ ਦੇ 12ਵੀਂ ਜਮਾਤ ਦੇ ਹੈੱਡ ਬੁਆਏ, ਹੈੱਡ ਗਰਲ ਤੇ ਪੂਰੀ ਕੌਂਸਲ ਟੀਮ ਨੇ ਭਾਗ ਲਿਆ | ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ੰਸੀਪਲ ਤੇ ਸੀ. ਈ. ਓ. (ਗਰੁੱਪ ਕੈਪਟਨ) ਅਸ਼ਵਨੀ ਦੱਤਾ ਨੇ ਰਵਾਨਾ ਕੀਤਾ | ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਘਰ ਦਾ ਦੌਰਾ ਕੀਤਾ | ਵਿਦਿਆਰਥੀਆਂ ਨੇ ਉਨ੍ਹਾਂ ਚੀਜ਼ਾਂ ਨੂੰ ਦੇਖ ਕੇ ਸ਼ਰਧਾ ਨਾਲ ਨਮਨ ਕੀਤਾ | ਇਸ ਤੋਂ ਬਾਅਦ ਉਹ ਅਜਾਇਬ ਘਰ ਗਏ, ਜਿਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਤੇ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧੀ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਅਰਪਿਤ ਕੀਤੀ ਤੇ ਦੇਸ਼ ਭਗਤੀ ਦੇ ਗੀਤ ਗਾਏ | ਅਜਾਇਬ ਘਰ 'ਚ ਵਿਦਿਆਰਥੀਆਂ ਨੇ ਡਿਜੀਟਲ ਲਾਇਬ੍ਰੇਰੀ ਰਾਹੀਂ ਭਗਤ ਸਿੰਘ ਦੀ ਜ਼ਿੰਦਗੀ ਨਾਲ ਸੰਬੰਧਤ ਜਾਣਕਾਰੀ ਪ੍ਰਾਪਤ ਕੀਤੀ ਤੇ ਉਨ੍ਹਾਂ ਦੀ ਮਾਤਾ ਵਿਦਿਆਵਤੀ ਦੀ ਆਵਾਜ਼ ਵੀ ਸੁਣੀ | ਪਿ੍ੰਸੀਪਲ ਅਸ਼ਵਨੀ ਦੱਤਾ ਨੇ ਦੱਸਿਆ ਕਿ ਇਹ ਦੌਰਾ ਵਿਦਿਆਰਥੀਆਂ ਦੇ ਸਿਲੇਬਸ ਦਾ ਹਿੱਸਾ ਹੈ | ਇਸ ਸਿੱਖਿਆਤਮਕ ਦੌਰੇ ਦਾ ਮਕਸਦ ਬੱਚਿਆਂ ਨੂੰ ਦੇਸ਼ ਭਗਤਾਂ ਦੀ ਯਾਦ ਨਾਲ ਜੋੜਨਾ ਤੇ ਉਨ੍ਹਾਂ ਵਿਚ ਦੇਸ਼ ਭਗਤੀ ਦੀ ਭਾਵਨਾ ਜਗਾਉਣਾ ਹੈ | ਇਸ ਲਈ ਅਜਿਹੇ ਦੌਰੇ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹਨ |
ਪਿਛਲੀ ਖ਼ਬਰ ਅਜੈ ਕੁਮਾਰ ਚੜ੍ਹਮਾਜਰਾ ਨੂੰ ਪਦ ਉ ੱਨਤ ਹੋਣ 'ਤੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਇੰਗਲਿਸ਼ ਲਿਟਰੇਰੀ ਫੋਰਮ ਵਲੋਂ ਕੋਟੇਸ਼ਨ ਕਮ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।