ਬਹਿਰਾਮ, 16 ਅਕਤੂਬਰ (ਸਰਬਜੀਤ ਸਿੰਘ ਰਾਣਾ)-ਸਾਨੂੰ ਸਭ ਨੂੰ ਹਰੀ ਦੀਵਾਲੀ ਮਨਾਉਣ ਦਾ ਅਹਿੱਦ ਕਰਨ ਚਾਹੀਦਾ ਹੈ ਕਿਉਂਕਿ ਦੀਵਾਲੀ ਰੌਸ਼ਨੀਆ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ | ਇਹ ਪ੍ਰਗਟਾਵਾ ਸਿੱਖਿਆ ਸ਼ਾਸਤਰੀ ਪਿ੍ੰ. ਰੌਸ਼ਨ ਲਾਲ ਨੰਬਰਦਾਰ ਸਰਹਾਲਾ ਰਾਣੂੰਆਂ ਨੇ ਇਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਕਾਰਨ ਵਾਤਾਵਰਨ ਦੂਸ਼ਿਤ ਹੁੰਦਾ ਹੈ ਤੇ ਪੈਸੇ ਦੀ ਵੀ ਬਰਬਾਦੀ ਹੁੰਦੀ ਹੈ | ਉਨ੍ਹਾਂ ਨੇ ਸਮੂਹ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦੇ ਤਿਉਹਾਰ 'ਤੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਕਿ ਪ੍ਰਦੂਸ਼ਣ ਘਟਾਉਣ ਲਈ ਆਪਣਾ ਬਣਦਾ ਯੋਗਦਾਨ ਪਾ ਸਕੀਏ | ਉਹਨਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ |