16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 5 ਦਸੰਬਰ ਤੋਂ

ਅਜੀਤ ਡੈਸਕ 17-10-2025
ਬੰਗਾ, 16 ਅਕਤੂਬਰ (ਧਰਮਵੀਰ ਪਾਲ)-27ਵਾਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਇਸ ਵਾਰ ਵੀ 5 ਤੋਂ 10 ਦਸੰਬਰ ਤੱਕ ਸਿੱਖ ਨੈਸ਼ਨਲ ਬੰਗਾ ਦੀ ਗਰਾਊਾਡ ਵਿਖੇ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਦੀ ਤਿਆਰੀ ਸੰਬੰਧੀ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਕਮੇਟੀ ਦੀ ਪਹਿਲੀ ਮੀਟਿੰਗ ਅਨਮੋਲ ਪੈਲੇਸ ਬੰਗਾ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਹਰਦੇਵ ਸਿੰਘ ਕਾਹਮਾ ਵਲੋਂ ਕੀਤੀ ਗਈ | ਮੀਟਿੰਗ ਵਿਚ ਟੂਰਨਾਮੈਂਟ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਗਏ | ਇਲਾਕੇ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਰ ਟੂਰਨਾਮੈਂਟ 'ਚ ਅੰਡਰ 14 ਦੀਆਂ 4 ਟੀਮਾਂ ਦੇ ਮੁਕਾਬਲੇ ਕਰਵਾਏ ਜਾਣਗੇ | ਟੂਰਨਾਮੈਂਟ ਵਿਚ ਇਸ ਵਾਰ ਪੰਜਾਬ ਦੀਆਂ 14 ਬਿਹਤਰੀਨ ਕਲੱਬਾਂ ਭਾਗ ਲੈਣਗੀਆਂ | ਇਸ ਵਾਰ ਟੀ. ਏ. ਡੀ. ਏ. ਦੀ ਰਾਸ਼ੀ ਪ੍ਰਤੀ ਮੈਚ ਵੀ 7 ਹਜ਼ਾਰ ਤੋਂ ਵਧਾ ਕੇ 9 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ | ਜੇਤੂ ਕਲੱਬ ਨੂੰ 1 ਲੱਖ ਰੁਪਏ ਤੇ ਆਕਰਸ਼ਕ ਟਰਾਫ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ | ਉੱਪ ਜੇਤੂ ਟੀਮ ਨੂੰ 75 ਹਜ਼ਾਰ ਰੁਪਏ ਤੇ ਆਕਰਸ਼ਕ ਟਰਾਫ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ | ਕਮੇਟੀ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸ਼ੰਕਰ ਦਾਸ ਰਿਟਾ. ਲੈਕਚਰਾਰ ਨੂੰ ਸਹਾਇਕ ਪ੍ਰੈੱਸ ਸਕੱਤਰ ਥਾਪਿਆ | ਇਸ ਮੌਕੇ ਹਰਜੀਤ ਸਿੰਘ ਮਾਹਲ, ਜਰਨੈਲ ਸਿੰਘ ਪੱਲੀ ਝਿੱਕੀ, ਕਸ਼ਮੀਰੀ ਲਾਲ ਮੰਗੂਵਾਲ, ਜਗਤਾਰ ਸਿੰਘ ਝਿੱਕਾ, ਸ਼ੰਕਰ ਦਾਸ, ਜਸਵੰਤ ਖਟਕੜ, ਜਸਵੀਰ ਸਿੰਘ ਮੰਗੂਵਾਲ, ਸੁਰਿੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ ਢਾਂਡੀਆ, ਪ੍ਰੋ. ਪਰਗਣ ਸਿੰਘ ਅਟਵਾਲ, ਪਿਆਰਾ ਸਿੰਘ ਕਾਹਮਾ, ਸੁੱਚਾ ਸਿੰਘ, ਤਲਵਿੰਦਰ ਸ਼ੇਰਗਿੱਲ, ਸਰਬਜੀਤ ਮੰਗੂਵਾਲ, ਨਰਿੰਦਰ ਮਾਹੀ, ਰਾਜ ਮਜਾਰੀ ਤੇ ਹੋਰ ਮੈਂਬਰ ਹਾਜ਼ਰ ਰਹੇ |
ਪਿਛਲੀ ਖ਼ਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੇ ਮੀਤ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ ਅਗਲੀ ਖ਼ਬਰ ਸ਼ਿੰਗਾਰਾ ਲੰਗੇਰੀ ਨੂੰ ਪੰਜਾਬੀ ਸਾਹਿਤ ਸਭਾ ਦਾ ਜਨਰਲ ਸਕੱਤਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।