16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੇ ਮੀਤ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ

ਅਜੀਤ ਡੈਸਕ 17-10-2025
ਰਾਹੋਂ, 16 ਅਕਤੂਬਰ (ਉਂਕਾਰ ਸਿੰਘ ਰਾਠੋਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ | ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਦਾਰ ਮਹਿੰਦਰ ਸਿੰਘ ਹੁਸੈਨਪੁਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਥੇਦਾਰ ਸ. ਮਹਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਉਹ ਪੰਜਾਬ ਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਰਹਿਣਗੇ | ਉਹ ਲੰਬੇ ਸਮੇਂ ਤੋਂ ਇਲਾਕੇ ਦੀ ਸੇਵਾ ਕਰਦੇ ਆ ਰਹੇ ਹਨ ਤੇ ਕਰਦੇ ਰਹਣਗੇ | ਸ. ਮਹਿੰਦਰ ਸਿੰਘ ਹੁਸੈਨਪੁਰ ਦੇ ਮੀਤ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਮਹਿਤਪੁਰ ਉਲੱਦਣੀ ਹਸਪਤਾਲ ਦੇ ਟਰੱਸਟੀ ਮੈਂਬਰਾ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਮਾਣ ਸਨਮਾਨ ਕੀਤਾ | ਇਸ ਮੌਕੇ ਮਨਜੀਤ ਸਿੰਘ ਸੈਕਟਰੀ, ਸੁਰਜੀਤ ਸਿੰਘ, ਮਹਿੰਦਰ ਸਿੰਘ ਜਲਵਾਹਾ, ਯਾਦਵਿੰਦਰ ਸਿੰਘ ਸਹੋਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਆਰਟੀਫਿਸ਼ਲ ਇੰਟੈਲੀਜੈਂਸ ਟੂਲਜ਼' ਦੇ ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 5 ਦਸੰਬਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।