16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡੀ. ਈ. ਓ. ਅਨੀਤਾ ਸ਼ਰਮਾ ਵਲੋਂ ਰਾਜ ਪੱਧਰੀ ਸਕੂਲ ਖੇਡਾਂ ਤਹਿਤ ਬੈਡਮਿੰਟਨ 14 ਸਾਲ ਲੜਕਿਆਂ ਦੇ ਟੂਰਨਾਮੈਂਟ ਦਾ ਉਦਘਟਾਨ

ਅਜੀਤ ਡੈਸਕ 17-10-2025
ਨਵਾਂਸਹਿਰ/ਪੋਜੇਵਾਲ ਸਰਾਂ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੈਡਮਿੰਟਨ ਲੜਕੇ 14 ਸਾਲ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਲਖਵੀਰ ਸਿੰਘ ਤੇ ਦਵਿੰਦਰ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਦੀ ਅਗਵਾਈ 'ਚ ਇਨਡੋਰ ਨਵਾਂਸ਼ਹਿਰ ਵਿਖੇ ਸ਼ੁਰੂ ਹੋਇਆ | ਇਸ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਵਲੋਂ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀ ਦਾ ਸਰਬਪੱਖੀ ਵਿਕਾਸ ਹੁੰਦਾ ਹੈ ਤੇ ਖੇਡਾਂ ਸਾਡੇ ਵਿਚ ਅਨੁਸ਼ਾਸਨ ਪੈਦਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਜਿਹੜਾ ਬੱਚਾ ਸਕੂਲੀ ਪੱਧਰ 'ਤੇ ਖੇਡਾਂ ਨਾਲ ਜੁੜੇਗਾ ਉਹ ਇਕ ਦਿਨ ਅੰਤਰਰਾਸਟਰੀ ਪੱਧਰ ਤੱਕ ਪਹੰਚੇਗਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਲਖਵੀਰ ਸਿੰਘ ਤੇ ਦਵਿੰਦਰ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਵਲੋਂ ਬਾਹਰੋਂ ਆਈਆਂ ਟੀਮਾਂ ਤੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਖੇਡਾਂ ਅਨੁਸਾਸਨ ਵਿਚ ਰਹਿ ਖੇਡਣ ਦੀ ਅਪੀਲ ਕੀਤੀ | ਇਸ ਮੌਕੇ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਜਨਰਲ ਸਕੱਤਰ ਡੀ. ਟੀ. ਸੀ., ਹੈੱਡ ਮਾਸਟਰ ਦਲਜੀਤ ਸਿੰਘ ਬੋਲਾ, ਪਿ੍ੰਸੀਪਲ ਰਜਿੰਦਰ ਸਿੰਘ ਗਿੱਲ, ਹੈੱਡ ਮਾਸਟਰ ਅਮਨਪ੍ਰੀਤ ਸਿੰਘ ਜੌਹਰ, ਹੈੱਡ ਮਾਸਟਰ ਦਿਨੇਸ਼ ਗੌਤਮ, ਹੈੱਡ ਮਾਸਟਰ ਨਵੀਨ ਗੁਲਾਟੀ, ਹੈੱਡ ਮਾਸਟਰ ਬਲਜੀਤ ਕੁਮਾਰ, ਹੈੱਡ ਮਸਟਰ ਸੁਰੇਸ਼ ਕੁਮਾਰ ਸ਼ਾਸਤਰੀ, ਪਿ੍ੰਸੀਪਲ ਪਰਮਜੀਤ ਕੌਰ, ਪਿ੍ੰਸੀਪਲ ਅਲਕਾ ਰਾਣੀ, ਨਵਦੀਪ ਸਿੰਘ, ਅਮਨਦੀਪ ਬੇਗਮਪੁਰੀ, ਰਮੇਸ਼ ਕੁਮਾਰ ਮੈੱਸ ਇੰਚਾਰਜ, ਲੈਕਚਰਾਰ ਸਰਬਜੀਤ ਕੌਰ, ਕਿਰਨ ਕੁਮਾਰੀ, ਸੰਜੀਵ ਕੁਮਾਰ, ਅਵਤਾਰ ਸਿੰਘ, ਰਾਕੇਸ਼ ਕੁਮਾਰ, ਸੁਮਿਤ ਕੁਮਾਰ, ਕੁਲਵਿੰਦਰ ਕੌਰ, ਮਨਜੀਤ ਕੌਰ, ਕੁਲਵਿੰਦਰ ਕੁਮਾਰ, ਨਰਿੰਦਰ ਕੌਰ, ਪੂਨਮ ਰਾਣੀ, ਅਮਨਦੀਪ ਕੌਰ ਖਟਕੜ ਕਲਾਂ, ਜਗਸੀਰ ਸਿੰਘ, ਨਰੇਸ ਕੁਮਾਰ, ਸੰਦੀਪ ਬਾਲੀ, ਨੀਲਮ ਕੁਮਾਰੀ, ਜਸਕਰਨ ਸਿੰਘ, ਡਾ. ਸੰਦੀਪ ਕੌਰ, ਕਰਮਜੀਤ ਕੌਰ, ਬਲਦੇਵ ਸਿੱਧੂ ਮੈਨੇਜਰ ਆਦਿ ਸਮੇਤ ਡੀ. ਪੀ. ਈ., ਪੀ. ਟੀ. ਆਈ. ਤੇ ਆਫੀਸ਼ੀਲ ਹਾਜਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ, ਰੋਜ਼ਗਾਰ ਦੇ ਖੇਤਰ 'ਚ ਪੰਜਾਬ ਪਹਿਲੇ ਨੰਬਰ 'ਤੇ ਲਿਆਂਦਾ-ਤਲਬੀਰ ਗਿੱਲ <br/... ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਆਰਟੀਫਿਸ਼ਲ ਇੰਟੈਲੀਜੈਂਸ ਟੂਲਜ਼' ਦੇ ਵਿਸ਼ੇ 'ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।