16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸੂਰਾਪੁਰ ਸਕੂਲ 'ਚ ਲਾਇਆ ਜਾਗਰੂਕਤਾ ਕੈਂਪ

ਅਜੀਤ ਡੈਸਕ 17-10-2025
ਬੰਗਾ, 16 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੀ ਪ੍ਰਧਾਨਗੀ ਪਰਮਜੀਤ ਸਿੰਘ ਨੇ ਕੀਤੀ | ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਸਭ ਤੋਂ ਪਹਿਲਾਂ ਰੈੱਡ ਕਰਾਸ ਦੀ ਸਥਾਪਨਾ ਬਾਰੇ ਸੰਖੇਪ ਵਿਚ ਗੱਲਬਾਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਬਹੁਤ ਹੀ ਵੱਡੀ ਸਮੱਸਿਆ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ 'ਚ ਸਮੱਸਿਆਵਾਂ ਆਉਦੀਆਂ ਹਨ, ਪਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਸ਼ਾ ਨਹੀਂ ਹੈ, ਇਸ ਲਈ ਸਾਨੂੰ ਆਪਣੇ ਇਤਿਹਾਸ ਤੇ ਸੱਭਿਅਤਾ ਨਾਲ ਜੁੜਨਾ ਚਾਹੀਦਾ ਹੈ | ਇਸ ਦੌਰਾਨ ਉਨ੍ਹਾਂ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਸ਼ੁਰੂਆਤ ਆਪਣੇ ਘਰ ਤੋਂ ਹੀ ਕਰਨੀ ਚਾਹੀਦੀ ਹੈ | ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਸੈਂਟਰ ਵਿਖੇ ਮਰੀਜ਼ਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਚੰਗੇ ਭਵਿੱਖ ਦੇ ਨਾਲ-ਨਾਲ ਸਾਨੂੰ ਨਸ਼ਿਆਂ ਵਰਗੀਆਂ ਭੈੜੀਆਂ ਸਮਾਜਿਕ ਬੁਰਾਈਆਂ ਤੋਂ ਵੀ ਜਾਗਰੂਕ ਰਹਿਣਾ ਚਾਹੀਦਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ, ਓ. ਐਸ. ਟੀ. ਸਟਾਫ਼ ਮੈਂਬਰ ਵਲੋਂ ਐਚ. ਆਈ. ਵੀ. ਬਾਰੇ ਵੀ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਰਮਜੀਤ ਸਿੰਘ (ਕਾਰਜਕਾਰੀ ਪਿ੍ੰਸੀਪਲ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਬਲਵੀਰ ਚੰਦ, ਹਰਦਿਆਲ, ਜਗੀਰ ਕੌਰ, ਮਨਪ੍ਰੀਤ ਸਿੰਘ, ਪ੍ਰਵੀਨ ਕੁਮਾਰੀ, ਸਰਬਜੀਤ ਕੌਰ, ਸੁਖਵੀਰ ਸਿੰਘ, ਰਜਿੰਦਰ ਪਾਲ ਕੌਰ, ਕਮਲਦੀਪ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਮਹਿਲਾ ਆਗੂ ਮੈਡਮ ਹਰਜੋਤ ਕੌਰ ਲੋਹਟੀਆ ਵਲੋਂ ਪਠਲਾਵਾ ਦਾਣਾ ਮੰਡੀ ਦਾ ਦੌਰਾ ਅਗਲੀ ਖ਼ਬਰ ਘੁੰਮਣਾਂ 'ਚ ਨਗਰ ਕੀਰਤਨ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।