16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਝਿੰਗੜਾਂ ਵਿਖੇ ਗੁੱਗਾ ਜਾਹਿਰ ਪੀਰ ਦੀ ਯਾਦ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 17-10-2025
• ਗੁਰਚਰਨ ਦਾਸ ਭਜਨ ਮੰਡਲੀ ਗੁਣਾਚੌਰ ਵਲੋਂ ਗੁੱਗਾ ਜਾਹਰ ਪੀਰ ਦੀ ਉਪਮਾ ਸੁਣਾ ਕੇ ਲਵਾਈ ਹਾਜ਼ਰੀ
ਔੜ/ਝਿੰਗੜਾਂ, 16 ਅਕਤੂਬਰ (ਕੁਲਦੀਪ ਸਿੰਘ ਝਿੰਗੜ) - ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਤਪ ਅਸਥਾਨ ਛਪੜੀ ਸਾਹਿਬ ਝਿੰਗੜਾਂ ਵਿਖੇ ਨਗਰ ਦੀ ਸੁੱਖ ਸ਼ਾਂਤੀ ਵਾਸਤੇ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਸਮਾਗਮ ਮੁੱਖ ਸੇਵਾਦਾਰ ਬੀਬੀ ਰੇਸ਼ਮੋ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ਮੌਕੇ ਕਈ ਧਾਰਮਿਕ ਰਸਮਾਂ ਕੀਤੀਆਂ ਗਈਆਂ | ਉਪਰੰਤ ਗੁਰਚਰਨ ਦਾਸ ਭਜਨ ਮੰਡਲੀ ਗੁੱਗਾ ਜਾਹਰ ਪੀਰ ਗੁਣਾਚੌਰ ਵਲੋਂ ਗੁੱਗਾ ਜਾਹਰ ਪੀਰ ਦੀ ਉਪਮਾ ਦਾ ਗੁਣਗਾਨ ਕਰਕੇ ਆਪਣੀ ਹਾਜ਼ਰੀ ਲਗਵਾਈ | ਉਹਨਾਂ ਸਮੂਹ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਦੀ ਤੰਦਰੁਸਤੀ ਤੇ ਕੰਮਾਂਕਾਰਾ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ | ਮੁੱਖ ਸੇਵਾਦਾਰ ਬੀਬੀ ਰੇਸ਼ਮੋ ਨੇ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਗੁਰਚਰਨ ਦਾਸ ਭਜਨ ਮੰਡਲੀ ਗੁਣਾਚੌਰ ਨੂੰ ਸਨਮਾਨਿਤ ਕੀਤਾ |
ਇਸ ਮੌਕੇ ਗੁਰਬਖਸ਼ ਰਾਮ, ਪਰਮਿੰਦਰ ਬੱਧਣ, ਨਵਜੋਤ ਕੁਮਾਰ, ਬਲਵਿੰਦਰ ਕੁਮਾਰ, ਹੈਰੀ, ਚੰਦਨ ਭਾਨ, ਆਰਵ ਰਾਏ, ਅੰਮਿ੍ਤਪਾਲ ਸਿੰਘ, ਊਸ਼ਾ ਰਾਣੀ, ਬਲਰਾਜ ਕੌਰ, ਹਰਮਨ ਭਾਟੀਆ, ਨਵਜੋਤ ਕੌਰ, ਬੱਬੀ ਬਾਬਾ, ਸੰਦੀਪ ਕੁਮਾਰ, ਸੰਤੋਖ ਸਿੰਘ ਸ਼ੇਰਗਿੱਲ, ਸੁਰੇਸ਼ ਕੁਮਾਰ, ਮਹਿੰਦਰ ਪਾਲ ਢੰਡਾ, ਸ਼ਿੰਗਾਰਾ ਸਿੰਘ ਢੰਡਾ, ਲਵਪ੍ਰੀਤ ਸਿੰਘ, ਅਮਰੀਕ ਸਿੰਘ ਢੰਡਾ, ਸ਼ਿੰਦਰਪਾਲ ਖਾਨਖਾਨਾ, ਸਤਪਾਲ ਸਿੰਘ, ਕੁਲਦੀਪ ਸਿੰਘ, ਗਿਆਨ ਸਿੰਘ, ਬਿੰਦੂ, ਸੁਰਿੰਦਰ ਕੌਰ, ਸਤਵਿੰਦਰ ਕੌਰ, ਰਮਨ, ਪ੍ਰਵੀਨ ਕੌਰ, ਮਹਿਕਦੀਪ ਕੌਰ, ਪ੍ਰਭ, ਲਾਲ ਚੰਦ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਕਾਮਰੇਡ ਹਰਬੰਸ ਸਿੰਘ ਮੰਢਾਲੀ ਨੂੰ ਕਾ: ਨੂਰਪੁਰੀ ਤੇ ਹੋਰਨਾਂ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।