21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਨੁਕਸਾਨ ਦੀ ਬਣਦੀ ਭਰਪਾਈ ਲਈ ਵਚਨਬੱਧ-ਕਟਾਰੀਆ

ਅਜੀਤ ਡੈਸਕ 18-10-2025
ਬਲਾਚੌਰ, 17 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਨੇ ਸਬ-ਡਵੀਜ਼ਨ ਬਲਾਚੌਰ ਦੇ 13 ਪਿੰਡਾਂ ਦੇ 164 ਕਿਸਾਨਾਂ ਨੂੰ ਹੜ੍ਹਾਂ ਨਾਲ ਫ਼ਸਲਾਂ ਤੇ ਜ਼ਮੀਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਉਪਰੰਤ ਮੁਆਵਜ਼ਾ ਜਾਰੀ ਕੀਤਾ ਹੈ | ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦੀ ਬਣਦੀ ਭਰਪਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਤੇ ਜ਼ਮੀਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਟਰਾਂਸਫ਼ਰ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਭਾਵਿਤ ਜ਼ਿਲਿ੍ਹਆਂ 'ਚ ਗਿਰਦਾਵਰੀ ਮੁਕੰਮਲ ਹੋ ਚੁੱਕੀ ਹੈ ਤੇ ਬਣਦੇ ਮੁਆਵਜ਼ੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਸਰਵੇਖਣ ਅਨੁਸਾਰ ਸੂਬੇ ਅੰਦਰ 2,342 ਪਿੰਡਾਂ ਵਿਚ ਸਰਵੇਖਣ ਕੀਤਾ ਗਿਆ ਸੀ, ਜਿਸ ਦੇ ਮੁਆਵਜ਼ੇ ਲਈ ਲਗਾਤਾਰ ਉਪਰਾਲੇ ਜਾਰੀ ਹਨ | ਬਲਾਚੌਰ ਸਬ-ਡਵੀਜ਼ਨ ਦੇ ਪਿੰਡਾਂ ਦੀ ਗੱਲ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਦੁੱਗਰੀ, ਰੌਲੀ, ਪਰਾਗਪੁਰ, ਏ. ਡੀ. ਬੀ. ਤਾਜੋਵਾਲ, ਬੇਲਾ ਤਾਜੋਵਾਲ, ਖ਼ੋਜਾ, ਨਾਨੋਵਾਲ, ਸਾਰੰਗਪੁਰ ਪੰਜ ਪੇਡਾ, ਮੁਬਾਰਕਪੁਰ, ਬੰਗਾ ਬੇਟ, ਔਲੀਆਪੁਰ ਤੇ ਏ. ਡੀ. ਬੀ. ਰੈਲ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਵਿਚ ਕੁੱਲ 42,20,875 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਜਿਸ 'ਚੋਂ ਹੁਣ ਤੱਕ 20,08022 ਲੱਖ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫ਼ਰ ਕੀਤੇ ਜਾ ਚੁੱਕੇ ਹਨ | ਐਸ. ਡੀ. ਐਮ. ਕਿ੍ਤਿਕਾ ਗੋਇਲ ਨੇ ਕਿਹਾ ਕਿ ਜਲਦ ਹੀ ਬਾਕੀ ਕਿਸਾਨਾਂ ਦੇ ਖਾਤਿਆਂ ਵਿੱਚ ਵੀ ਮੁਆਵਜ਼ਾ ਰਾਸ਼ੀ ਟਰਾਂਸਫ਼ਰ ਕੀਤੀ ਜਾਵੇਗੀ | ਇਸ ਮੌਕੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ, ਬਲਾਕ ਪ੍ਰਧਾਨ ਰਣਬੀਰ ਸਿੰਘ ਧਾਲੀਵਾਲ, ਵਿਸ਼ੂ ਰਾਣਾ, ਨਿਤਿਨ ਕੁਮਾਰ, ਰਛਪਾਲ ਸਿੰਘ, ਚੰਦਰ ਮੋਹਨ ਜੇ. ਡੀ., ਜੋਗਿੰਦਰ ਸਿੰਘ, ਹਨੀ ਡੱਬ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬੱਬਰ ਅਕਾਲੀ ਲਹਿਰ ਦੇ ਯੋਧਿਆਂ ਦੀ ਦੁਆਬੇ 'ਚ ਬਣਾਈ ਜਾਵੇਗੀ ਯਾਦਗਾਰ-ਮਾਲਵਿੰਦਰ ਸਿੰਘ ਕੰਗ ਅਗਲੀ ਖ਼ਬਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਐਨ. ਐਸ. ਐਸ. ਵਿੰਗ ਵਲੋਂ 7 ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ਾਨਦਾਰ ਸਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।