21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪੰਜਾਬ ਵਲੋਂ ਚੰਦਰ ਮੋਹਣ ਜੇਡੀ ਜ਼ਿਲ੍ਹਾ ਮੀਡੀਆ ਇੰਚਾਰਜ ਨਾਲ ਮੁਲਾਕਾਤ

ਅਜੀਤ ਡੈਸਕ 18-10-2025
ਕਾਠਗੜ੍ਹ, 17 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਨਿਯੁਕਤ ਕੀਤੇ ਗਏ ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਬੋਰਡ ਪੰਜਾਬ ਨੇ ਚੰਦਰ ਮੋਹਣ ਜੇਡੀ ਜ਼ਿਲ੍ਹਾ ਮੀਡੀਆ ਇੰਚਾਰਜ ਨਾਲ ਮੁਲਾਕਾਤ ਕੀਤੀ | ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਦੇ ਇਲੈਕਟਿ੍ਕਲ ਦੀ ਦੁਕਾਨ 'ਤੇ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਇਸ ਮੌਕੇ ਚੰਦਰ ਮੋਹਨ ਜੇਡੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸੰਬੰਧੀ ਚਰਚਾ ਕੀਤੀ ਗਈ | ਇਸ ਮੌਕੇ 'ਤੇ ਉਨ੍ਹਾਂ ਪਾਰਟੀ ਦੇ ਮੀਡੀਆ ਦੀ ਮਜ਼ਬੂਤੀ ਲਈ ਵਿਸ਼ੇਸ਼ ਤੌਰ 'ਤੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਚੰਦਰ ਮੋਹਨ ਜੇਡੀ ਵਲੋਂ ਸੈਣੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਦਾ ਉਨ੍ਹਾਂ ਦੀ ਦੁਕਾਨ 'ਤੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਵਿਸ਼ੂ ਰਾਣਾ ਮੀਡੀਆ ਸਹਿ ਇੰਚਾਰਜ ਬਲਾਚੌਰ ਤੇ ਗੁਰਪ੍ਰੀਤ ਸਿੰਘ ਗੋਪੀ ਸੈਣੀ ਮੌਜੂਦ ਰਹੇ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਡਿਗਰੀ ਵੰਡ ਸਮਾਗਮ ਅਗਲੀ ਖ਼ਬਰ ਸਿਖਲਾਈ ਸੈਂਟਰ ਬੂੰਗੜੀ ਵਿਖੇ ਗ੍ਰਾਮ ਪੰਚਾਇਤ ਵਲੋਂ ਲੜਕੀਆਂ ਦਾ ਕੋਰਸ ਸਮਾਪਤ ਹੋਣ 'ਤੇ ਵੰਡੇ ਸਰਟੀਫਿਕੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।