20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਬੰਗਾ 'ਚ ਮਾਪੇ ਅਧਿਆਪਕ ਮਿਲਣੀ ਸਮਾਗਮ

ਅਜੀਤ ਡੈਸਕ 18-10-2025
ਬੰਗਾ, 17 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਦੀ ਇਕ ਅਹਿਮ ਮਿਲਣੀ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਸਕੂਲ ਇੰਚਾਰਜ ਜਤਿੰਦਰ ਮੋਹਨ ਦੀ ਯੋਗ ਅਗਵਾਈ ਹੇਠ ਕਰਵਾਈ ਗਈ | ਮਿਲਣੀ 'ਚ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ | ਡਾ. ਤਰਸੇਮ ਸਿੰਘ ਭਿੰਡਰ ਨੇ ਵਿਚਾਰ ਸਾਂਝਿਆ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਮਾਜ ਤੇ ਮਾਪਿਆਂ ਦਾ ਅਹਿਮ ਯੋਗਦਾਨ ਹੈ | ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ 'ਚ ਦੂਰੀ ਖਤਮ ਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਬਾਰੇ ਚਰਚਾ ਕਰਨ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਨਿਰਦੇਸ਼ 'ਚ ਅੱਗੇ ਵਧਾਉਣਾ ਹੀ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਕਸਦ ਹੈ | ਉਨ੍ਹਾਂ ਕਿਹਾ ਕਿ ਬੱਚੇ ਦੇ ਸਰਬਪੱਖੀ ਵਿਕਾਸ ਤੇ ਅਕਾਦਮਿਕ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਮਾਪਿਆਂ ਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਦੀ ਭਾਵਨਾ ਦਾ ਹੋਣਾ ਬਹੁਤ ਜ਼ਰੂਰੀ ਹੈ | ਸਮੂਹ ਜਮਾਤ ਇੰਚਾਰਜ ਵਲੋਂ ਆਪਣੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਨਤੀਜੇ ਦਿੱਤੇ ਗਏ ਤੇ ਸੁਧਾਰ ਮੰਤਵ ਨਾਲ ਅਗਵਾਈ ਕੀਤੀ ਗਈ | ਮਾਪਿਆਂ ਨੇ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਸਿੱਖਿਆ ਦੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ | ਸਕੂਲ ਇੰਚਾਰਜ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮਿਲਣੀ 'ਚ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਤਲੁਜ ਪਬਲਿਕ ਸਕੂਲ ਬੰਗਾ ਦੀ ਟੀਮ ਨੇ ਰਾਜ ਪੱਧਰੀ ਕੁਸ਼ਤੀ 'ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਪਟਾਕੇ ਵਜਾਉਣ ਦੀ ਥਾਂ ਬੂਟੇ ਲਗਾ ਕੇ ਗ੍ਰੀਨ ਦਿਵਾਲੀ ਮਨਾਉਣ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।