09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਭਗਤ ਸਿੰਘ ਸੁਸਾਇਟੀ ਵਲੋਂ ਜਬਰ ਜਨਾਹ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ

ਅਜੀਤ ਡੈਸਕ 20-10-2025
ਬੰਗਾ, 19 ਅਕਤੂਬਰ (ਸੁਰਿੰਦਰ ਸਿੰਘ ਕਰਮ)-ਪੰਜਾਬ ਦੀ ਨਾਮੀ ਐਨ. ਜੀ. ਓ. ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਕਰਨਾਣਾ ਨੇ ਇਥੇ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਭਾਰਤ ਸਰਕਾਰ ਤੇ ਚੀਫ ਜਸਟਿਸ ਸੁਪਰੀਮ ਕੋਰਟ ਤੋਂ ਪੁਰਜ਼ੋਰ ਮੰਗ ਕਰਦਿਆਂ ਜਬਰ ਜਨਾਹ ਕਰਨ ਵਾਲਿਆਂ ਨੂੰ ਤੁਰੰਤ ਸਜ਼ਾ ਦੇਣ ਹਿੱਤ ਅਰਬ ਦੇਸ਼ਾਂ ਵਰਗਾ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਸੀਨੀਅਰ ਐਡਵੋਕੇਟ ਸੁਪਰੀਮ ਕੋਰਟ ਦਿੱਲੀ ਨਾਲ ਵੀ ਮੀਟਿੰਗ ਕੀਤੀ ਹੈ | ਐਡਵੋਕੇਟ ਲਲਿਤ ਪ੍ਰਧਾਨ ਨੇ ਇਸ ਸੰਬੰਧੀ ਪੂਰਨ ਭਰੋਸਾ ਦਿਵਾਇਆ ਹੈ ਕਿ ਉਹ ਕਾਨੂੰਨ ਬਣਾਉਣ ਹਿੱਤ ਹਰੇਕ ਯਤਨ ਪੂਰੀ ਤਨਦੇਹੀ ਤੇ ਮਜ਼ਬੂਤੀ ਨਾਲ ਕਰਨਗੇ | ਉਨ੍ਹਾਂ ਕਿਹਾ ਕਿ ਛੋਟੀਆਂ ਬੱਚਿਆਂ ਨਾਲ ਦੁਸ਼ਕਰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ | ਸਜ਼ਾਵਾਂ ਹੋਣ ਦੇ ਬਾਵਜੂਦ ਲੋਕਾਂ ਦੇ ਦਿਲਾਂ 'ਚ ਇਸ ਕੁਕਰਮ ਤੋਂ ਤੌਬਾ ਕਰਨ ਦਾ ਖਿਆਲ ਨਹੀਂ ਆਉਂਦਾ | ਅਜਿਹੇ ਲੋਕਾਂ ਨੂੰ ਅਰਬ ਦੇਸ਼ ਦੇ ਕਾਨੂੰਨ ਜਿਹਾ ਕਾਨੂੰਨ ਹੀ ਸਬਕ ਸਿਖਾ ਸਕਦਾ ਹੈ |
ਪਿਛਲੀ ਖ਼ਬਰ ਦੀਵਾਲੀ ਮੌਕੇ ਵਿਦਿਆਰਥੀਆਂ ਲਈ ਆਰਥਿਕ ਸਹਿਯੋਗ ਦਾ ਤੋਹਫ਼ਾ ਅਗਲੀ ਖ਼ਬਰ ਗਰੀਨ ਦੀਵਾਲੀ ਮਨਾਉਣਾ ਤੇ ਬੂਟੇ ਲਾਉਣਾ ਸਾਡਾ ਸਾਰਿਆਂ ਦਾ ਬਣਦਾ ਫ਼ਰਜ਼-ਜਾਡਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।