ਬਹਿਰਾਮ, 21 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਸਟਾਫ਼ ਤੇ ਬੱਚਿਆਂ ਵਲੋਂ ਰਲ ਕੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਉਪਰੰਤ ਪਿੰ੍ਰਸੀਪਲ ਵਿਕਰਾਂਤ ਠਾਕੁਰ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ | ਬੱਚਿਆਂ ਵਲੋਂ ਬਹੁਤ ਵਧੀਆ ਤਰੀਕੇ ਨਾਲ ਕਲਾਸ ਰੂਮ ਸਜਾਏ ਗਏ ਸਨ | ਇਸ ਮੌਕੇ ਸਮੂਹ ਪ੍ਰਬੰਧਕੀ ਕਮੇਟੀ, ਪਿੰ੍ਰਸੀਪਲ ਵਿਕਰਾਂਤ ਠਾਕੁਰ, ਸਕੂਲ ਚੇਅਰਪਰਸਨ ਮੈਡਮ ਕਮਲੇਸ਼ ਕੁਮਾਰੀ, ਕੁਲਵਿੰਦਰ ਕੌਰ, ਮੋਨਿਕਾ ਰਾਣੀ, ਪਿ੍ੰਕਾ, ਅਸ਼ਮੀਨ, ਅਰੁਣਦੀਪ ਕੌਰ, ਲਵਲੀਨ, ਦੀਪਕਾ ਤੇ ਸਮੂਹ ਸਟਾਫ਼ ਹਾਜ਼ਰ ਸੀ |