27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਛਿੰਝ ਮੇਲੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਬਾਬਾ ਬਲਰਾਜ ਮੰਦਰ ਵਿਖੇ ਕੀਤਾ ਸਿਜਦਾ

ਅਜੀਤ ਡੈਸਕ 24-10-2025
ਬਲਾਚੌਰ, 23 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਦੀਵਾਲੀ ਤੋਂ ਦੂਜੇ ਦਿਨ ਸਿੱਧ ਪੁਰਸ਼ ਬਾਬਾ ਬਲਰਾਜ ਦੀ ਯਾਦ 'ਚ ਲੱਗਦੇ ਛਿੰਝ ਮੇਲੇ ਵਿੱਚ ਇਸ ਵਾਰ ਰਿਕਾਰਡਤੋੜ ਸੰਗਤਾਂ ਪਹੁੰਚੀਆਂ ਅਤੇ ਬਾਬਾ ਬਲਰਾਜ ਮੰਦਰ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਵੱਖ-ਵੱਖ ਧਾਰਮਿਕ ਰਸਮਾਂ ਕੀਤੀਆਂ ਗਈਆਂ | ਬਾਬਾ ਬਲਰਾਜ ਮੰਦਰ ਵਿਖੇ ਸਵੇਰ ਤੋਂ ਹੀ ਸੰਗਤਾਂ ਆਉਣੀਆਂ ਸ਼ੁਰੂ ਹੋ ਗਈਆਂ | ਇਸ ਮੌਕੇ ਕਰੀਬ ਹਰ ਸਿਆਸੀ ਪਾਰਟੀ ਨਾਲ ਸੰਬੰਧਿਤ ਆਗੂਆਂ ਨੇ ਹਾਜਰੀ ਭਰੀ | ਇਸ ਮੌਕੇ ਲੋਕ ਸਭਾ ਮੈਂਬਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਾਲਵਿੰਦਰ ਸਿੰਘ ਕੰਗ, ਹਰਿਆਣਾ ਦੇ ਖੇਤੀਬਾੜੀ ਮੰਤਰੀ ਰਾਣਾ ਸ਼ਾਮ ਸਿੰਘ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਸੀਨੀਅਰ ਆਗੂ ਅਸ਼ੋਕ ਕਟਾਰੀਆ, ਐਸ.ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਗੁੱਜਰ ਭਲਾਈ ਬੋਰਡ ਦੇ ਚੇਅਰਮੈਨ ਬਿ੍ਗੇਡੀਅਰ ਰਾਜ ਕੁਮਾਰ, ਜ਼ਿਲ੍ਹਾ ਯੋਜਨਾਂ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ, ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨਵਾਲ, ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਸੇਠੀ ਸਰਪੰਚ ਥੋਪੀਆ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਮਨ ਨੰਦ ਲਾਲ ਚੌਧਰੀ ਅਤੇ ਹੋਰਨਾਂ ਨੇ ਬਾਬਾ ਬਲਰਾਜ ਛਿੰਝ ਮੇਲੇ ਦੀਆਂ ਸ਼ਹਿਰ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਧਾਰਮਿਕ ਸਮਾਗਮ, ਛਿੰਝ ਮੇਲਿਆਂ ਨਾਲ ਭਾਈਚਾਰਕ ਸਾਂਝ ਮਜਬੂਤ ਹੁੰਦੀ ਹੈ | ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦੀ ਅਪੀਲ 'ਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬਾਬਾ ਬਲਰਾਜ ਖੇਡ ਸਟੇਡੀਅਮ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਬਾਬਾ ਬਲਰਾਜ ਮੰਦਰ ਕਮੇਟੀ ਦੇ ਪ੍ਰਧਾਨ ਵਿਸ਼ਵ ਰਾਜ ਕੌਸ਼ਲ ਵਿਸ਼ੂ ਰਾਣਾ, ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ, ਸਾਬਕਾ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਤੇ ਸਮੂਹ ਕਮੇਟੀ ਮੈਂਬਰ ਅਤੇ ਰਾਜਪੂਤ ਬਰਾਦਰੀ ਦੇ ਪਤਵੰਤਿਆਂ ਵੱਲੋਂ ਮੁੱਖ ਮਹਿਮਾਨ ਮਾਲਵਿੰਦਰ ਸਿੰਘ ਕੰਗ, ਸੰਤੋਸ਼ ਕਟਾਰੀਆ ਸਮੇਤ ਵਿਸ਼ੇਸ਼ ਮਹਿਮਾਨਾਂ ਤੇ ਛਿੰਝ ਮੇਲੇ ਦੇ ਸਹਿਯੋਗੀਆਂ ਦਾ ਸਨਮਾਨ ਕੀਤਾ ਗਿਆ | ਬਾਬਾ ਬਲਰਾਜ ਖੇਡ ਸਟੇਡੀਅਮ ਵਿਖੇ ਪਟਕੇ ਦੀ ਹੋਈ ਘੋਲ ਗੌਰਵ ਮਾਛੀਵਾੜਾ ਨੇ ਹੁਸੈਨ ਪਾੜੇਵਾਲਾ ਨੂੰ ਹਰਾ ਕੇ ਜਿੱਤੀ | ਇਸ ਮੌਕੇ ਡੀ.ਐਸ.ਪੀ ਹੇਮੰਤ ਮਲਹੋਤਰਾ ਦੀ ਅਗਵਾਈ ਹੇਠ ਮੁੱਖ ਥਾਣਾ ਅਫਸਰ ਬਲਾਚੌਰ ਸ਼ਹਿਰੀ ਇੰਸਪੈਕਟਰ ਰਾਜਪਰਵਿੰਦਰ ਕੌਰ, ਥਾਣਾ ਸਦਰ ਬਲਾਚੌਰ ਦੇ ਇੰਸਪੈਕਟਰ ਰਾਕੇਸ਼ਵਿੰਦਰ ਸਿੰਘ ਅਤੇ ਪੁਲਿਸ ਪਾਰਟੀਆਂ ਵੱਲੋਂ ਅਮਨ ਸ਼ਾਂਤੀ ਲਈ ਆਪਣੀ ਬਾਜ ਨਜ਼ਰ ਬਣਾਈ ਰੱਖੀ | ਸਟੇਜ ਸਕੱਤਰ ਦੀ ਭੂਮਿਕਾ ਹੈਪੀ ਰਾਣਾ ਨੇ ਨਿਭਾਈ |
ਪਿਛਲੀ ਖ਼ਬਰ 28 ਕਿੱਲੋ ਅਫ਼ੀਮ ਸਮੇਤ ਕਥਿਤ ਦੋਸ਼ੀ ਕਾਬੂ ਅਗਲੀ ਖ਼ਬਰ ਸੜਕ ਹਾਦਸੇ 'ਚ ਐਕਟਿਵਾ ਸਵਾਰ ਔਰਤ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।