27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 24-10-2025
ਕਾਠਗੜ੍ਹ, 23 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ) - ਥਾਣਾ ਕਾਠਗੜ੍ਹ ਦੇ ਮੁੱਖ ਅਫਸਰ ਸਬ ਇੰਸਪੈਕਟਰ ਅਭਿਸ਼ੇਕ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਦੋਂ ਪੁਲਿਸ ਪਾਰਟੀ ਪਿੰਡ ਪਨਿਆਲੀ ਤੋਂ ਪਿੱਛੇ ਸੋਭੂਵਾਲ ਸਾਈਡ ਨੂੰ ਮੁੜੀ ਤਾਂ ਜਦੋਂ ਪੁਲਿਸ ਪਾਰਟੀ ਨਜ਼ਦੀਕ ਪੁੱਲੀ ਪਹੁੰਚੀ ਤਾਂ ਸੱਜੇ ਪਾਸੇ ਕੱਚੇ ਰਸਤੇ ਤੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ | ਜੋ ਵਿਅਕਤੀ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਇਕਦਮ ਘਬਰਾ ਕੇ ਪਿੱਛੇ ਨੂੰ ਮੁੜ ਕੇ ਤੇਜ਼ ਕਦਮੀਂ ਚੱਲ ਪਿਆ | ਜਿਸ ਨੇ ਆਪਣੇ ਹੱਥ 'ਚ ਫੜੀ ਵਸਤੂ ਘਾਹ ਫੂਸ 'ਚ ਸੁੱਟ ਦਿੱਤੀ | ਜਿਸ ਨੂੰ ਕਾਠਗੜ੍ਹ ਪੁਲਿਸ ਨੇ ਸ਼ੱਕ ਦੀ ਬਿਨਾਹ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਅਤੇ ਪਤਾ ਪੁੱਛਿਆ ਤਾਂ ਉਕਤ ਕਥਿਤ ਦੋਸ਼ੀ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੈਲਮਾਜਰਾ ਥਾਣਾ ਕਾਠਗੜ੍ਹ ਜ਼ਿਲ੍ਹਾ ਸ.ਭ.ਸ ਨਗਰ ਦੱਸਿਆ | ਜਦੋਂ ਏ. ਐਸ. ਆਈ ਸੁਖਵਿੰਦਰ ਸਿੰਘ ਉਕਤ ਵਲੋਂ ਸੁੱਟੀ ਲਿਫਾਫੀ ਪਾਰਦਰਸ਼ੀ ਦੀ ਤਲਾਸ਼ੀ ਅਮਲ ਜ਼ਾਬਤਾ ਵਿੱਚ ਲਿਆਂਦੀ ਤਾਂ ਪੁਲਿਸ ਨੇ ਉਸ ਵਿੱਚੋ 21 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਉਕਤ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਰਾਹੋਂ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਡਾਇਆ ਖਾਦ ਨਾ ਮਿਲਣ ਕਾਰਨ ਕਿਸਾਨ ਹੋ ਰਹੇ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।