ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਨਸ਼ਿਆਂ ਦੀ ਰੋਕਥਾਮ ਲਈ ਛੇੜੀ ਮੁਹਿੰਮ ਦੇ ਜਾਰੀ ਰਹਿੰਦਿਆਂ ਮੁਕੰਦਪੁਰ ਪੁਲਿਸ ਵੱਲੋਂ ਹੈਰੋਇਨ ਅਤੇ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਕਾਬੂ ਕੀਤਾ | ਜਿਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਸਨ ਤਾਂ ਮੁਕੰਦਪੁਰ ਹੱਦ ਤੋਂ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਗੁਲਾਬੀ ਰੰਗ ਦੀਆਂ 30 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਅਤੇ ਇਕ ਹੋਰ ਪਾਰਦਰਸ਼ੀ ਛੋਟੀ ਲਿਫਾਫੀ ਵਿੱਚੋਂ 3.20 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਦੋਸ਼ੀ ਦੀ ਪਹਿਚਾਣ ਸਸ਼ੀ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਗੁਣਾਚੌਰ ਵਜੋਂ ਹੋਈ | ਜਿਸ 'ਤੇ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕਰਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |