ਸਮੁੰਦੜਾ, 23 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਰੁੜਕੀ ਖਾਸ ਵਿਖੇ ਸ਼ਹੀਦ ਨੰਬਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਸਲਾਨਾ 33ਵੇਂ ਫੁੱਟਬਾਲ ਟੂਰਨਾਮੈਂਟ ਦਾ ਪ੍ਰਬੰਧਕਾਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ | ਟੂਰਨਾਮੈਂਟ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ਼ਹੀਦ ਨੰਬਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 29 ਅਕਤੂਬਰ ਤੋਂ 2 ਨਵੰਬਰ ਤੱਕ ਕਰਵਾਏ ਜਾ ਰਹੇ ਇਸ ਫੁੱਟਬਾਲ ਟੂਰਨਾਮੈਂਟ ਵਿੱਚ ਪਿੰਡ ਪੱਧਰ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਤੇ ਜੇਤੂ ਟੀਮ ਨੂੰ 41 ਹਜਾਰ ਤੇ ਉਪ ਜੇਤੂ ਟੀਮ ਨੂੰ 31 ਹਜ਼ਾਰ ਦੀ ਨਗਦ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਦਿਲਬਾਗ ਸਿੰਘ ਪ੍ਰਧਾਨ, ਬਲਵੀਰ ਸਿੰਘ ਮੀਤ ਪ੍ਰਧਾਨ, ਮਾਸਟਰ ਨਿਰਮਲ ਸਿੰਘ ਖਜਾਨਚੀ, ਸੁਖਵਿੰਦਰ ਸਿੰਘ ਸਕੱਤਰ, ਨਰਿੰਦਰ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |