ਨਵਾਂਸ਼ਹਿਰ, 23 ਅਕਤੂਬਰ (ਜਸਬੀਰ ਸਿੰਘ ਨੂਰੁਪਰ)-ਬੀ.ਐਲ.ਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਦੀਵਾਲੀ ਦੇ ਸ਼ੁਭ ਮੌਕੇ 'ਤੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਰੰਗੋਲੀ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਰਚਨਾਤਮਕਤਾ ਤੇ ਤਕਨੀਕੀ ਸੋਚ ਨੂੰ ਉਤਸ਼ਾਹਿਤ ਕਰਨਾ ਸੀ | ਵਿਦਿਆਰਥਣਾਂ ਨੇ ਕੰਪਿਊਟਰ ਨਾਲ ਸੰਬੰਧਿਤ ਲੋਗੋ ਅਤੇ ਡਿਜ਼ਾਈਨ ਤਿਆਰ ਕਰਕੇ ਆਪਣੀ ਕਲਾਂ ਤੇ ਕਲਪਨਾ ਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੁਕਾਬਲੇ ਵਿਚ ਮਨਪ੍ਰੀਤ ਨੇ ਪਹਿਲਾ ਸਥਾਨ, ਗਗਨਪ੍ਰੀਤ ਨੇ ਦੂਜਾ ਸਥਾਨ ਤੇ ਮੋਨਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਕਿਰਨ ਤੇ ਸਿਮਰਨ ਨੂੰ ਵੀ ਇਨਾਮ ਦਿੱਤੇ ਗਏ | ਕਾਲਜ ਦੀ ਪਿ੍ੰਸੀਪਲ ਡਾ. ਤਰਨਪ੍ਰੀਤ ਕੌਰ, ਕੰਪਿਊਟਰ ਸਾਇੰਸ ਵਿਭਾਗ ਤੋਂ ਪੂਜਾ, ਆਸਥਾ, ਸ਼ਵਿਾਨੀ, ਕਿਰਨ ਅਤੇ ਕੰਚਨ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਸਾਰੀਆਂ ਵਿਦਿਆਰਥਣਾਂ ਦੀ ਰਚਨਾਤਮਕਤਾ ਦੀ ਪ੍ਰਸ਼ੰਸਾ ਕੀਤੀ |