27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੋਸ਼ਣ ਤੱਤਾਂ ਦੇ ਮਹੱਤਵ ਵਿਸ਼ੇ 'ਤੇ ਪ੍ਰੋ. ਪਿ੍ੰਅਕਾ ਐਰੀ ਦਾ ਲੈਕਚਰ ਕਰਵਾਇਆ

ਅਜੀਤ ਡੈਸਕ 24-10-2025
ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ 'ਚ ਪਿ੍ੰਸੀਪਲ ਮਨਜੀਤ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਹੋਮ ਸਾਇੰਸ ਵਿਭਾਗ ਵਲੋਂ 'ਪੋਸ਼ਣ ਮਾਹ' ਤਹਿਤ ਇੱਕ ਗੈਸਟ ਲੈਕਚਰ ਕਰਵਾਇਆ ਗਿਆ | ਵਿਭਾਗ ਦੇ ਇੰਚਾਰਜ ਮੈਡਮ ਸ਼ਵੇਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਭੋਜਨ 'ਚ ਜ਼ਰੂਰੀ ਤੱਤਾਂ ਬਾਰੇ ਜਾਣਕਾਰੀ ਦੇਣ ਲਈ ਇਹ ਗੈਸਟ ਲੈਕਚਰ ਕਰਵਾਇਆ ਗਿਆ | ਜਿਸ ਵਿੱਚ ਪ੍ਰੋ. (ਡਾ.) ਪਿ੍ੰਅਕਾ ਐਰੀ (ਕਮਲਾ ਨਹਿਰੂ ਕਾਲਜ ਫਾਰ ਵੂਮੈਨ ਫਗਵਾੜਾ) ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਡਾ. ਨਿਰਦੋਸ਼ ਕੌਰ ਵਲੋਂ ਡਾ. ਐਰੀ ਦਾ ਕਾਲਜ ਆਉਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਪੋਸ਼ਟਿਕ ਭੋਜਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਡਾ. ਪਿ੍ੰਅਕਾ ਐਰੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਵਿਦਿਆਰਥੀਆਂ ਨੂੰ ਸਹੀ ਅਤੇ ਸੰਤੁਲਿਤ ਭੋਜਨ ਦੀ ਸਰੀਰ ਨੂੰ ਲੋੜ ਬਾਰੇ ਦੱਸਿਆ ਅਤੇ ਉਨ੍ਹਾਂ ਸਾਰੇ ਖਾਧ ਪਦਾਰਥਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਹੜੇ ਸਾਡੀ ਰਸੋਈ ਵਿੱਚ ਆਮ ਹੀ ਪਾਏ ਜਾਂਦੇ ਹਨ | ਪ੍ਰੋ. ਪਿ੍ੰਅਕਾ ਐਰੀ ਨੇ ਵਿਦਿਆਰਥੀਆਂ ਨੂੰ ਭੋਜਨ ਕਰਨ ਦੇ ਸਹੀ ਤਰੀਕੇ ਅਤੇ ਸਮਾਂ ਸਾਰਣੀ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਜਲ ਅਤੇ ਫਲਾਂ ਦੇ ਰਸ ਤੰਦਰੁਸਤ ਅਤੇ ਨਰੋਏ ਸਰੀਰ ਲਈ ਰਾਮਬਣ ਹਨ | ਉਨ੍ਹਾਂ ਅੱਗੇ ਦੱਸਿਆ ਕਿ ਤੰਦਰੁਸਤ ਸਰੀਰ ਨਾਲ ਹੀ ਵਿਅਕਤੀ 'ਚ ਆਤਮ-ਵਿਸ਼ਵਾਸ਼ ਪੈਦਾ ਹੁੰਦਾ | ਇਸ ਮੌਕੇ ਪਿ੍ੰਸੀਪਲ ਮਨਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਜਗਵਿੰਦਰ ਸਿੰਘ, ਡਾ. ਕਰਮਜੀਤ ਕੌਰ, ਡਾ. ਸੰਗੀਤਾ, ਪ੍ਰੋ. ਸੁਗੰਧਾ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਦਾ 56ਵਾਂ ਜਨਮ ਉਤਸਵ ਮਨਾਇਆ ਅਗਲੀ ਖ਼ਬਰ ਡਾ. ਸੂਰੀ ਦੇ ਪਰਿਵਾਰ ਨਾਲ ਭੂਰੀ ਵਾਲੇ ਪ੍ਰਬੰਧਕ ਕਮੇਟੀ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।