27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਜਪਾ ਆਗੂ ਦੇ ਬਿਆਨ 'ਚ ਘੱਟ ਗਿਣਤੀਆਂ ਪ੍ਰਤੀ ਨਫ਼ਰਤ- ਕਾ: ਸੇਖੋਂ

ਅਜੀਤ ਡੈਸਕ 24-10-2025
ਬੰਗਾ, 23 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)- ਸੱਤਾਧਾਰੀ ਭਾਜਪਾ ਆਗੂ ਵੱਲੋਂ ਦੇਸ਼ ਦੀਆਂ ਘੱਟ ਗਿਣਤੀ ਦੀ ਨਮਕ ਹਰਾਮੀ ਵਰਗੇ ਸ਼ਬਦਾਂ ਨਾਲ ਤੁਲਨਾ ਕਰਨਾ ਕੇਂਦਰੀ ਸੱਤਾ 'ਤੇ ਕਾਬਜ਼ ਭਾਜਪਾ ਦੀ ਸੌੜੀ ਸੋਚ ਦਾ ਪ੍ਰਤੱਖ ਸਬੂਤ ਹੈ | ਪਾਰਟੀ ਦੇ ਵੱਡੇ ਆਗੂ ਤੇ ਮੈਂਬਰ ਪਾਰਲੀਮੈਂਟ ਵਲੋਂ ਵਰਤੇ ਗਏ ਇਨ੍ਹਾਂ ਸ਼ਬਦਾਂ ਨੂੰ ਕਿਸੇ ਵਿਅਕਤੀ ਦੇ ਨਿੱਜੀ ਸ਼ਬਦ ਨਹੀਂ ਮੰਨਿਆ ਜਾ ਸਕਦਾ | ਇਸ 'ਚੋਂ ਪਾਰਟੀ ਦੀ ਘੱਟ ਗਿਣਤੀਆਂ ਪ੍ਰਤੀ ਨਫ਼ਰਤ ਦੀ ਬੋਅ ਆਉਂਦੀ ਹੈ | ਇਹ ਵਿਚਾਰ ਸੀ. ਪੀ. ਆਈ. ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਵਰਨਣਯੋਗ ਹੈ ਕਿ ਬੀਤੇ ਦਿਨੀਂ ਬਿਹਾਰ ਦੇ ਬੇਗੂਸਰਾਏ ਹਲਕੇ ਤੋਂ ਮੈਂਬਰ ਪਾਰਲੀਮੈਂਟ ਗਿਰੀਰਾਜ ਸਿੰਘ ਜੋ ਭਾਜਪਾ ਦਾ ਵਿਵਾਦਾਂ 'ਚ ਰਹਿਣ ਵਾਲਾ ਉੱਚ ਆਗੂ ਹੈ, ਨੇ ਇੱਕ ਮੌਲਵੀ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਸੀ ਕਿ ਘੱਟ ਗਿਣਤੀਆਂ ਦੇ ਲੋਕ ਸਰਕਾਰ ਤੋਂ ਮਿਲਣ ਵਾਲੀਆਂ ਸਹੂਲਤਾਂ ਤਾਂ ਹਾਸਲ ਕਰਦੇ ਹਨ ਪਰ ਭਾਜਪਾ ਨੂੰ ਵੋਟ ਨਹੀਂ ਪਾਉਂਦੇ | ਉਸ ਨੇ ਘੱਟ ਗਿਣਤੀਆਂ ਦੇ ਲੋਕਾਂ ਨੂੰ ਨਮਕ ਹਰਾਮ ਤੱਕ ਕਹਿ ਦਿੱਤਾ ਸੀ | ਕਾ: ਸੇਖੋਂ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖ ਹੈ | ਇਸ 'ਚ ਸਭ ਨੂੰ ਬਰਾਬਰ ਦਾ ਸਤਿਕਾਰ ਦੇਣ ਦੀ ਵਿਵਸਥਾ ਹੈ | ਭਾਜਪਾ ਆਗੂ ਵੱਲੋਂ ਕਿਸੇ ਵੀ ਧਰਮ, ਜਾਤ, ਗੋਤ ਆਦਿ ਬਾਰੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ - ਸਲੋਹ ਅਗਲੀ ਖ਼ਬਰ ਡੀ. ਆਈ. ਜੀ ਭੁੱਲਰ ਨੇ ਰਿਸ਼ਵਤ ਲੈ ਕੇ ਖਾਕੀ ਨੂੰ ਕੀਤਾ ਦਾਗਦਾਰ - ਕ੍ਰਾਈਮ ਇਨਵੈਸਟੀਗੇਸ਼ਨ ਟੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।