27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ - ਸਲੋਹ

ਅਜੀਤ ਡੈਸਕ 24-10-2025
ਨਵਾਂਸ਼ਹਿਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਜਾਡਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੋਹਣ ਲਾਲ ਦੀ ਪ੍ਰਧਾਨਗੀ ਹੇਠ ਬੰਦੀ ਛੋੜ ਦਿਵਸ, ਦੀਵਾਲੀ ਦੇ ਤਿਉਹਾਰ ਅਤੇ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਕੀਤੀ ਗਈ | ਮੀਟਿੰਗ 'ਚ ਸੂਬਾ ਚੇਅਰਮੈਨ ਪ੍ਰੇਮ ਸਲੋਹ ਅਤੇ ਜ਼ਿਲ੍ਹਾ ਆਰਗੇਨਾਈਜ਼ਰ ਸਕੱਤਰ ਸੁਰਿੰਦਰ ਮਹਾਲੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਸੂਬਾ ਚੇਅਰਮੈਨ ਪ੍ਰੇਮ ਸਲੋਹ ਅਤੇ ਜ਼ਿਲ੍ਹਾ ਆਰਗੇਨਾਈਜ਼ਰ ਸੁਰਿੰਦਰ ਮਹਾਲੋਂ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਜਾਇਜ਼ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਅਤੇ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਨੂੰ ਚੈਲੰਜ ਕਰਦਿਆਂ ਸਰਕਾਰ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਛੇੜਨ ਦਾ ਐਲਾਨ ਕੀਤਾ ਹੈ | ਅਗਰ ਸਰਕਾਰ ਨੇ ਜਲਦ ਹੀ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਤਾਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਅਤੇ ਸੂਬਾ ਕਮੇਟੀ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਕੇ ਲਗਾਤਾਰ ਸੰਘਰਸ਼ ਛੇੜਿਆ ਜਾਵੇਗਾ ਜਦੋਂ ਤੱਕ ਸਰਕਾਰ ਮਸਲਾ ਹੱਲ ਨਹੀਂ ਕਰ ਦਿੰਦੀ | ਬਲਾਕ ਪ੍ਰਧਾਨ ਸੋਹਣ ਲਾਲ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਅਤੇ ਸੂਬਾ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਕਮੇਟੀ ਵੱਲੋਂ ਜੋ ਵੀ ਮੰਗਾਂ ਮਨਵਾਉਣ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ ਜਾਡਲਾ ਬਲਾਕ ਦੇ ਸਮੂਹ ਮੈਂਬਰ ਉਸ 'ਚ ਵੱਧ ਚੜ੍ਹ ਕੇ ਤਨ ਮਨ ਧਨ ਨਾਲ ਸ਼ਮੂਲੀਅਤ ਕਰਨਗੇ | ਮੀਟਿੰਗ ਦੌਰਾਨ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਅਤੇ ਸੂਬਾ ਕਮੇਟੀ ਵਲੋਂ ਐਸੋਸੀਏਸ਼ਨ ਦੇ ਜਾਰੀ ਕੀਤੇ ਡਿਜੀਟਲ ਸਰਟੀਫਿਕੇਟ, ਆਈ ਕਾਰਡ, ਲੋਗੋ ਅਤੇ ਡਿਜ਼ੀਟਲ ਫਲੈਕਸ ਬੋਰਡ ਬਲਾਕ ਦੇ ਮੈਂਬਰਾਂ ਨੂੰ ਦਿੱਤੇ ਗਏ | ਇਸ ਸਮੇਂ ਜ਼ਿਲ੍ਹਾ ਆਗੂ ਜਗੀਰ ਸਿੰਘ, ਜ਼ਿਲ੍ਹਾ ਆਗੂ ਨਿਰਮਲ ਸਿੰਘ, ਬਲਾਕ ਜਨਰਲ ਸਕੱਤਰ ਰਵਿੰਦਰ ਕੁਮਾਰ ਵਸ਼ਸ਼ਿਟ, ਬਲਾਕ ਕੈਸ਼ੀਅਰ ਪ੍ਰਵੀਨ ਕੁਮਾਰ, ਮੇਜ਼ਰ ਸਿੰਘ, ਕਮਲਾ ਦੇਵੀ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਜਰਨੈਲ ਸਿੰਘ ਅਤੇ ਸਾਹਿਲ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹੈਪੀ ਮਾਡਲ ਹਾਈ ਸਕੂਲ ਰਾਹੋਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਜਪਾ ਆਗੂ ਦੇ ਬਿਆਨ 'ਚ ਘੱਟ ਗਿਣਤੀਆਂ ਪ੍ਰਤੀ ਨਫ਼ਰਤ- ਕਾ: ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।