27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਝਿੰਗੜਾਂ ਵਿਖੇ ਬਾਬਾ ਵਿਸ਼ਵਕਰਮਾ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 24-10-2025
ਔੜ/ਝਿੰਗੜਾਂ, 23 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਗਿਆਨ ਵਿਗਿਆਨ ਤੇ ਸ਼ਿਲਪ ਕਲਾ ਦੇ ਜਨਮ ਦਾਤਾ ਭਗਵਾਨ ਸ੍ਰੀ ਵਿਸ਼ਵਕਰਮਾ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਉਹਨਾਂ ਦੇ ਧਾਰਮਿਕ ਅਸਥਾਨ ਦਮਦਮਾ ਸਾਹਿਬ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਚੱਲੇ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ | ਜਿਨ੍ਹਾਂ ਦੇ ਭੋਗ ਤੀਜੇ ਦਿਨ ਪੈਣ ਉਪਰੰਤ ਹਵਨ ਪੂਜਾ ਕੀਤੀ ਗਈ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿੱਚ ਨਾਮਵਰ ਗਾਇਕ ਬਲਵੀਰ ਲਹਿਰੀ ਐਂਡ ਪਾਰਟੀ ਵੱਲੋਂ ਬਾਬਾ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਜਥੇਦਾਰ ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਤੇ ਠੇਕੇਦਾਰ ਪ੍ਰਧਾਨ ਪਰਸ ਰਾਮ ਨੇ ਸਮਾਗਮ 'ਚ ਪੁੱਜੀਆਂ ਸਮੂਹ ਸੰਗਤਾਂ ਤੇ ਸਹਿਯੋਗ ਦੇਣ ਵਾਲੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਇਕੱਤਰ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ | ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਪ੍ਰੀਤਮ ਦਾਸ ਦੀ ਸਪੁੱਤਰੀ ਬੀਬੀ ਸੁਖਵੰਤ ਕੌਰ ਯੂ. ਐਸ. ਏ, ਕਲਾਕਾਰ ਬਲਵੀਰ ਲਹਿਰੀ ਐਂਡ ਪਾਰਟੀ ਅਤੇ ਹੋਰ ਦਾਨੀ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਸੁਖਵੰਤ ਕੌਰ ਯੂ.ਐਸ.ਏ ਸਪੁੱਤਰੀ ਮਹਾਰਾਜ ਪ੍ਰੀਤਮ ਦਾਸ, ਪ੍ਰਧਾਨ ਠੇਕੇਦਾਰ ਪਰਸ ਰਾਮ, ਬੁੱਧ ਸਿੰਘ, ਅਮਰਜੀਤ ਸਿੰਘ ਲੱਲ੍ਹ ਯੂ.ਐਸ.ਏ, ਨਿਰਮਲ ਸਿੰਘ ਢੰਡਾ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਸ਼ਮਸ਼ੇਰ ਸਿੰਘ ਜੈਕਸਨ, ਸੋਢੀ ਸਿੰਘ ਸ਼ੇਰਗਿੱਲ, ਵੈਦ ਸੁਖਵੀਰ ਰੱਲ੍ਹ, ਕਿ੍ਸ਼ਨ ਕੁਮਾਰ, ਠੇਕੇਦਾਰ ਨਰੇਸ਼ ਕੁਮਾਰ, ਜਸਵਿੰਦਰ ਸਿੰਘ ਢੰਡਾ, ਤਰਲੋਚਨ ਸਿੰਘ ਲੱਲ੍ਹ, ਸੰਤੋਖ ਸਿੰਘ ਬੀਕਾ, ਜਸਕਰਨ ਸਿੰਘ, ਭਜਨ ਰਾਮ, ਅਮਰੀਕ ਸਿੰਘ ਢੰਡਾ, ਸੋਨੂੰ, ਲਵਪ੍ਰੀਤ ਸਿੰਘ, ਸੁਰਿੰਦਰ ਸਿੰਘ, ਭਜਨ ਰਾਮ, ਅਵਤਾਰ ਸਿੰਘ ਸਾਬਕਾ ਏ. ਐਸ. ਆਈ, ਸੁਰਿੰਦਰਪਾਲ ਕਲਸੀ, ਬਲਵੀਰ ਸਿੰਘ, ਜਤਿੰਦਰ ਸਿੰਘ, ਮੰਗਤ ਰਾਏ, ਰਮਨ ਸਿੰਘ, ਦਿਆਲ ਢੰਡਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਰਜੋਤ ਕੌਰ ਲੋਹਟੀਆ ਨੇ ਵਿਸ਼ਵਕਰਮਾ ਦਿਵਸ ਮੌਕੇ ਭਰੀ ਹਾਜ਼ਰੀ ਅਗਲੀ ਖ਼ਬਰ ਹੈਪੀ ਮਾਡਲ ਹਾਈ ਸਕੂਲ ਰਾਹੋਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।