27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਬਣਾਉਣ ਵਾਲੇ ਭੈਣ ਭਰਾ ਵਧਾਈ ਦੇ ਪਾਤਰ - ਡਾ. ਉਂਕਾਰ ਸਿੰਘ, ਮੈਡਮ ਦਲਜੀਤ ਕੌਰ

ਅਜੀਤ ਡੈਸਕ 24-10-2025
ਕਟਾਰੀਆਂ, 23 ਅਕਤੂਬਰ (ਪ੍ਰੇਮੀ ਸੰਧਵਾਂ) - ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਐਮ. ਡੀ ਤੇ ਜਨਰਲ ਸਰਜਨ ਡਾ. ਉਂਕਾਰ ਸਿੰਘ ਤੇ ਸਮਾਜ ਸੇਵਿਕਾ ਅਤੇ ਮਹਿੰਦਰਾ ਹਸਪਤਾਲ ਬੰਗਾ ਦੀ ਚੇਅਰਪਰਸਨ ਮੈਡਮ ਦਲਜੀਤ ਕੌਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਲੋਕਾਂ ਨੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਗ੍ਰੀਨ ਦੀਵਾਲੀ ਮਨਾਈ ਹੈ ਉਹ ਲੋਕ ਹਮੇਸ਼ਾ ਹੀ ਵਧਾਈ ਦੇ ਪਾਤਰ ਹਨ | ਕਿਉਂਕਿ ਪਟਾਕੇ ਚਲਾਉਣ ਨਾਲ ਜਿੱਥੇ ਸਾਡਾ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਪਟਾਕਿਆਂ ਦੀਆਂ ਕੰਨ ਚੀਰਵੀਆਂ ਆਵਾਜ਼ਾਂ ਨਾਲ ਨਾਜ਼ੁਕ ਦਿਲ ਵਾਲੇ ਪੰਛੀਆਂ ਦੀ ਵੀ ਮੌਤ ਹੋ ਜਾਂਦੀ ਹੈ | ਕਿਉਂਕਿ ਪਟਾਕੇ ਚਲਾਉਣ ਨਾਲ ਫੈਲਦੇ ਜ਼ਹਿਰੀਲੇ ਧੂੰਏ ਕਾਰਨ ਜਿੱਥੇ ਮਨੁੱਖ ਨੂੰ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ | ਉਥੇ ਹੀ ਪਟਾਕਿਆਂ ਦਾ ਜ਼ਹਿਰੀਲਾ ਧੂੰਆਂ ਭਿਆਨਕ ਬਿਮਾਰੀਆਂ ਫੈਲਾਉਣ ਦਾ ਡਰ ਪੈਦਾ ਕਰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਜਨਮ ਦਿਹਾੜੇ ਪਟਾਕੇ ਚਲਾਉਣ ਦੀ ਬਜਾਏ ਗੁਰੂ ਘਰਾਂ 'ਚ ਗੁਰਬਾਣੀ ਸਰਵਣ ਕਰਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਨੂੰ ਸਾਫ਼ ਸੁੱਥਰਾ ਰੱਖਿਆ ਜਾ ਸਕੇ |
ਪਿਛਲੀ ਖ਼ਬਰ ਬਲਾਚੌਰ ਸ਼ਹਿਰ 'ਚ ਪਰਾਲੀ ਨਾਲ ਲੱਦੀਆਂ ਟਰਾਲੀਆਂ ਦੀ ਐਂਟਰੀ ਕੀਤੀ ਬੰਦ ਅਗਲੀ ਖ਼ਬਰ ਹਰਜੋਤ ਕੌਰ ਲੋਹਟੀਆ ਨੇ ਵਿਸ਼ਵਕਰਮਾ ਦਿਵਸ ਮੌਕੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।