27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਏ ਬਾਲ ਗਿਆਨ ਕੁਇਜ਼ ਮੁਕਾਬਲੇ

ਅਜੀਤ ਡੈਸਕ 24-10-2025
ਨਵਾਂਸ਼ਹਿਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਦੇ ਭਾਸ਼ਾ ਵਿਭਾਗ ਵਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ, ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਤਹਿਤ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਜਫ਼ਰ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਬੀ.ਐੱਲ.ਐੱਮ. ਗਰਲਜ਼ ਕਾਲਜ ਵਿਖੇ ਬਾਲ ਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ | ਖੋਜ਼ ਅਫ਼ਸਰ ਸੰਤੋਖ ਸਿੰਘ ਸੁੱਖੀ ਦੀ ਅਗਵਾਈ 'ਚ ਵੱਖ-ਵੱਖ ਵਰਗਾਂ ਦੇ ਕਰਵਾਏ ਕੁਇਜ਼ ਮੁਕਾਬਲਿਆਂ ਦੀ ਸ਼ੁਰੂਆਤ 'ਚ ਪਿ੍ੰਸੀਪਲ ਸੁਰਿੰਦਰ ਕੌਰ ਨੇ ਸੁਆਗਤੀ ਸ਼ਬਦ ਕਹੇ | ਵਰਗ (ਛੇਵੀਂ ਤੋਂ ਅੱਠਵੀਂ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਦੀ ਵਿਦਿਆਰਥਣ ਕੋਮਲ ਸਿੱਧੂ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਦੀ ਵਿਦਿਆਰਥਣ ਤਨਵੀਰ ਕੌਰ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਦੇ ਵਿਦਿਆਰਥੀ ਮਨਮੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ (ਨੌਵੀਂ ਤੋਂ ਬਾਰ੍ਹਵੀਂ) ਸਰਕਾਰੀ ਹਾਈ ਸਕੂਲ, ਗੁਣਾਚੌਰ ਦੇ ਵਿਦਿਆਰਥੀ ਪਰਨੀਤ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ ਦੂਜਾ ਅਤੇ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਵਰਗ (ਗ੍ਰੈਜੂਏਸ਼ਨ) ਵਿੱਚੋਂ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਪਹਿਲਾ, ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੀਰੂ ਅਤੇ ਕਿਰਨਪ੍ਰੀਤ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸੰਤੋਖ ਸਿੰਘ ਸੁੱਖੀ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਇਹ ਉਪਰਾਲਾ ਵਿਦਿਆਰਥੀਆਂ ਦੀ ਆਪਣੇ ਵਿਰਸੇ ਨਾਲ ਸਾਂਝ ਹੋਰ ਪਕੇਰੀ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ |
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ 2025 ਕਿਸਾਨਾਂ ਅਤੇ ਆਮ ਲੋਕਾਂ ਲਈ ਮੁਸ਼ਕਿਲ ਹਾਲਾਤ ਕਰੇਗਾ ਪੈਦਾ -ਰਾਣਾ ਅਗਲੀ ਖ਼ਬਰ ਮੂਮ ਗੋਤਰ ਸਤੀਆਂ ਦੇ ਸਾਲਾਨਾ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।