ਬੰਗਾ, 23 ਅਕਤੂਬਰ (ਕੁਲਦੀਪ ਸਿੰਘ ਪਾਬਲਾ)- ਪੰਜਾਬ ਜਨਰਲ ਸਕੱਤਰ ਵੋਮੈਨ ਵਿੰਗ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਅੱਜ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ 'ਤੇ ਖਾਸ ਸਮਾਗਮ ਵਿਚ ਹਾਜ਼ਰੀ ਭਰੀ ਗਈ | ਸਮਾਗਮ ਵਿੱਚ ਕਈ ਉਦਯੋਗਕਰਮੀ, ਮਕੈਨਿਕ, ਕਾਰਖਾਨੇਦਾਰ ਅਤੇ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ | ਇਸ ਮੌਕੇ ਮੈਡਮ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਮਿਹਨਤ, ਕਲਾ ਤੇ ਕੌਸ਼ਲ ਦਾ ਜੋ ਸੁਨੇਹਾ ਦਿੱਤਾ ਉਹ ਅੱਜ ਵੀ ਸਾਨੂੰ ਪ੍ਰੇਰਨਾ ਦਿੰਦਾ ਹੈ | ਇਸ ਦੌਰਾਨ ਬਾਬਾ ਵਿਸ਼ਵਕਰਮਾ ਬੰਗਾ ਦੀ ਪ੍ਰਬੰਧਕ ਮੈਬਰਾਂ ਨੇ ਸਿਰੋਪਾਓ ਦੇ ਕੇ ਹਰਜੋਤ ਕੌਰ ਲੋਹਟੀਆ ਅਤੇ ਨਾਲ ਆਏ ਮੈਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਜ ਕੁਮਾਰ ਬਾਲੋ, ਮਲਕੀਤ ਸਿੰਘ ਚਾਹਲਾ, ਜਸਕਵਰਦੀਪ ਸਿੰਘ, ਸੁਖਜੀਤ ਸਿੰਘ, ਹਰਜੀਤ ਸਿੰਘ, ਗੁਰਸੇਵਕ ਸਿੰਘ, ਗੁਲਸ਼ਨ, ਬਾਬੀ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |