29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਲੋਂ ਲੋਹ ਪੁਰਸ਼ ਨੂੰ ਕੀਤਾ ਯਾਦ

ਅਜੀਤ ਡੈਸਕ 01-11-2025
ਕਾਠਗੜ੍ਹ, 31 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਨੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਨਮ ਵਰ੍ਹੇਗੰਢ 'ਤੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਯੂਨੀਵਰਸਿਟੀ ਅਧਿਕਾਰੀਆਂ ਵਲੋਂ ਇਕ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਨੂੰ ਮਨਾਉਣ ਤੇ ਰਾਸ਼ਟਰੀ ਏਕਤਾ ਦਿਵਸ ਮਨਾਉਣ ਲਈ, ਯੂਨੀਵਰਸਿਟੀ ਨੇ ਕੈਂਪਸ ਵਿਚ 'ਨਸ਼ਾ ਮੁਕਤ ਭਾਰਤ' ਰੈਲੀ ਕਰਵਾਈ, ਜਿਸ ਵਿਚ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲਈ | ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਐਨ. ਐਸ. ਰਿਆਤ ਤੇ ਉਪ ਕੁੱਲਪਤੀ ਡਾ. ਏ. ਐਸ. ਚਾਵਲਾ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਤਾਕਤ ਬਾਰੇ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਬੰਗਾ ਦਾ ਸਫਲ ਡੈਲੀਗੇਟ ਇਜਲਾਸ ਅਗਲੀ ਖ਼ਬਰ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਹੁਸ਼ਿਆਰਪੁਰ ਨੇ ਰੂਪਨਗਰ ਨੂੰ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।