17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬਾਬਾ ਅਮਰਦਾਸ ਦਾ 114ਵਾਂ ਜਨਮ ਦਿਹਾੜਾ 13 ਤੋਂ-ਬਾਬਾ ਸੁਖਦੇਵ ਸਿੰਘ

ਅਜੀਤ ਡੈਸਕ 02-11-2025
ਬੰਗਾ, 1 ਨਵੰਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਅਮਰਦਾਸ ਜੀ ਦਾ 114ਵਾਂ ਸਾਲਾਨਾ ਜਨਮ ਦਿਹਾੜਾ ਉਨ੍ਹਾਂ ਦੇ ਤਪ ਅਸਥਾਨ ਅਮਰਪੁਰੀ ਕੁਟੀਆ ਚੱਕ ਕਲਾਲ ਵਿਖੇ ਗੱਦੀ ਨਸ਼ੀਨ ਸੰਤ ਬਾਬਾ ਸੁਖਦੇਵ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 14 ਨਵੰਬਰ ਨੂੰ ਰਾਤ ਦੇ ਦੀਵਾਨ ਸਜਾਏ ਜਾਣਗੇ | ਜਿਸ 'ਚ ਉੱਘੇ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ 15 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਪੰਡਾਲ ਸਜਾਇਆ ਜਾਵੇਗਾ, ਜਿਸ 'ਚ ਰਾਗੀ ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਇਸ ਮੌਕੇ ਵੱਖ-ਵੱਖ ਡੇਰਿਆਂ ਤੋਂ ਆਏ ਹੋਏ ਮਹਾਂਪੁਰਖ ਆਪਣੇ ਪ੍ਰਵਚਨਾਂ ਦੀ ਸਾਂਝ ਪਾਉਣਗੇ ਅਤੇ ਸੰਗਤਾਂ ਨੂੰ ਪ੍ਰਮਾਰਥ ਦੇ ਰਸਤੇ 'ਤੇ ਚੱਲਣ ਦਾ ਸੰਦੇਸ਼ ਦੇਣਗੇ | ਗੁਰੂ ਕਾ ਲੰਗਰ ਤਿੰਨੇ ਦਿਨ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ੁੱਭ ਦਿਹਾੜੇ 'ਤੇ ਗੁਰੂ ਘਰ ਵਿਚ ਹਾਜ਼ਰ ਹੋ ਕੇ ਮਹਾਂਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ |
ਪਿਛਲੀ ਖ਼ਬਰ ਪਿੰਡਾਂ 'ਚ ਘੁੰਮ ਰਹੀਆਂ ਬੇਸਹਾਰਾ ਗਾਵਾਂ ਤੋਂ ਲੋਕ ਪ੍ਰੇਸ਼ਾਨ, ਹਰੇ ਚਾਰੇ ਦਾ ਕਰ ਰਹੀਆਂ ਨੁਕਸਾਨ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ 'ਮੇਲਾ ਗ਼ਦਰੀ ਬਾਬਿਆਂ ਦਾ' ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।