02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਵਾ ਪ੍ਰਦੂਸ਼ਣ ਬਾਰੇ ਸਿਹਤ ਵਿਭਾਗ ਵਲੋਂ ਐਡਵਾਜ਼ਰੀ ਜਾਰੀ <br/>

ਅਜੀਤ ਡੈਸਕ 05-11-2025
ਨਵਾਂਸ਼ਹਿਰ, 4 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ਅੰਦਰ ਆਮ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜਿਵੇਂ-ਜਿਵੇਂ ਮੌਸਮ ਠੰਢਾ ਹੁੰਦਾ ਹੈ, ਹਵਾ ਦੀ ਗੁਣਵੱਤਾ ਖਰਾਬ ਹੋਣੀ ਸ਼ੁਰੂ ਹੋ ਜਾਂਦੀ ਹੈ | ਪਰਾਲੀ ਸਾੜਨ ਕਰਕੇ ਸਥਿਤੀ ਹੋਰ ਵਿਗੜ ਜਾਂਦੀ ਹੈ | ਵਿਗੜਦਾ ਹਵਾ ਗੁਣਵੱਤਾ ਸੂਚਕ ਅੰਕ ਉਨ੍ਹਾਂ ਲੋਕਾਂ ਵਿੱਚ ਰੋਗ ਅਤੇ ਮੌਤ ਦੀ ਦਰ ਨੂੰ ਵਧਾਉਂਦਾ ਹੈ ਜੋ ਇਸ ਦੇ ਸੰਪਰਕ ਵਿੱਚ ਆਉਂਦੇ ਹਨ, ਖਾਸ ਕਰਕੇ ਕੰਮਜ਼ੋਰ ਆਬਾਦੀ ਜਿਵੇਂ ਕਿ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ, ਲੰਬੇ ਸਮੇਂ ਤੋਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕ, ਪੁਲਿਸ ਕਰਮਚਾਰੀ ਅਤੇ ਮਿਊਾਸਪਲ ਕਰਮਚਾਰੀ ਆਦਿ | ਸਿਹਤ ਵਿਭਾਗ ਅਨੁਸਾਰ ਹਵਾ ਪ੍ਰਦੂਸ਼ਣ ਵਾਲੀਆਂ ਥਾਵਾਂ 'ਤੇ ਜਾਣ ਤੋਂ ਪ੍ਰਹੇਜ਼ ਕਰੋ | ਆਪਣੀਆਂ ਬਾਹਰੀ ਗਤੀਵਿਧੀਆਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਏ.ਕਿਯੂ.ਆਈ ਦੀ ਜਾਂਚ ਕਰੋ | ਖਰਾਬ ਤੋਂ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ ਵਿੱਚ, ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪ੍ਰਹੇਜ਼ ਕਰੋ, ਜਾਗਿੰਗ, ਦੌੜਨ ਜਾਂ ਹੋਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਤੋਂ ਪ੍ਰਹੇਜ਼ ਕਰੋ, ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਬਾਹਰੀ ਦਰਵਾਜ਼ੇ ਤੇ ਖਿੜਕੀਆਂ ਖੋਲ੍ਹਣ ਤੋਂ ਪ੍ਰਹੇਜ਼ ਕਰੋ ਜੇ ਜ਼ਰੂਰੀ ਹੋਵੇ ਤਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਕਮਰਿਆਂ ਨੂੰ ਹਵਾਦਾਰ ਕਰੋ | ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਰਗੇ ਉੱਚ ਜੋਖਮ ਵਾਲੇ ਲੋਕਾਂ ਨੂੰ ਜਿੱਥੋਂ ਤੱਕ ਸੰਭਵ ਹੋ ਸਕੇ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ ਚਾਹੀਦਾ ਹੈ | ਉਹਨਾਂ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿਚ ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ, ਤਾਂ ਤੁਰੰਤ ਡਾਕਟਰ ਨਾਲ ਸਲਾਹ ਕਰੋ | ਸਾਫ਼ ਸਾਹ ਲੈਣ ਲਈ ਜ਼ਿਆਦਾ ਰੁੱਖ ਲਗਾਉਣ ਨਾਲ ਸਿਹਤ ਤੇ ਹਵਾ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ | ਤੁਹਾਡੇ ਦੁਆਰਾ ਲਗਾਏ ਗਏ ਹਰ ਰੁੱਖ ਨਾਲ ਪ੍ਰਦੂਸ਼ਣ ਮੁਕਤ ਕੱਲ੍ਹ ਵੱਲ੍ਹ ਵਧਿਆ ਜਾ ਸਕਦਾ ਹੈ |

ਪਿਛਲੀ ਖ਼ਬਰ ਪਠਲਾਵਾ - ਮੋਰਾਂਵਾਲੀ ਸਕੂਲ ਨੂੰ ਪਠਲਾਵਾ ਸੰਸਥਾ ਵਲੋਂ ਪੰਜਾਹ ਹਜ਼ਾਰ ਰੁਪਏ ਭੇਟ <br/> ਅਗਲੀ ਖ਼ਬਰ ਨਿਊ ਆਦਰਸ਼ ਸਕੂਲ ਸੜੋਆ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।