03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਭ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ- ਸੋਮਪਾਲ ਸਿੰਘ <br/>

ਅਜੀਤ ਡੈਸਕ 05-11-2025
ਕਟਾਰੀਆਂ, 4 ਨਵੰਬਰ (ਪ੍ਰੇਮੀ ਸੰਧਵਾਂ)-ਦਵਿੰਦਰਾ ਫਰਨੀਚਰ ਹਾਊਸ ਮੁਕੰਦਪੁਰ ਰੋਡ ਬੰਗਾ ਦੇ ਐੱਮ. ਡੀ ਤੇ ਉੱਘੇ ਸਮਾਜ ਸੇਵੀ ਸੋਮਪਾਲ ਸਿੰਘ ਬੰਗਾ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਭਲਾਈ, ਭਾਈਚਾਰਕ ਸਾਂਝ ਤੇ ਸਰਬੱਤ ਦੇ ਭਲੇ ਦਾ ਸੱਦਾ ਦਿੱਤਾ ਸੀ | ਸੋਮਪਾਲ ਬੰਗਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਊਚ-ਨੀਚ ਅਤੇ ਭੇਦ-ਭਾਵ ਦੀਆਂ ਕੰਧਾਂ ਨੂੰ ਢਾਹ ਕੇ ਏਕਤਾ ਅਤੇ ਪਿਆਰ ਦਾ ਸੁਨੇਹਾ ਦਿੱਤਾ ਸੀ | ਸੋਮ ਪਾਲ ਬੰਗਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਸਾਨੂੰ ਸੱਚ, ਨਾਮ ਤੇ ਸੇਵਾ ਦੇ ਰਾਹ ਤੁਰਨ ਦੀ ਪੇ੍ਰਰਨਾ ਦਿੰਦੀ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਏਡਿਡ ਸਕੂਲ ਮਾਰੂ ਨੀਤੀਆਂ ਵਿਰੁੱਧ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ ਅਗਲੀ ਖ਼ਬਰ ਨੌਰਾ ਵਿਖੇ ਮੁਫ਼ਤ ਅੱਖਾਂ ਦਾ ਕੈਂਪ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।