03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਸਰਕਾਰ ਦੀਆਂ ਏਡਿਡ ਸਕੂਲ ਮਾਰੂ ਨੀਤੀਆਂ ਵਿਰੁੱਧ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ

ਅਜੀਤ ਡੈਸਕ 05-11-2025
ਨਵਾਂਸ਼ਹਿਰ, 4 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਇੱਕ ਜ਼ਰੂਰੀ ਮੀਟਿੰਗ ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ ਵਿਖੇ ਕੀਤੀ ਗਈ, ਜਿਸ ਵਿਚ ਮੌਜੂਦ ਸਮੂਹ ਕਰਮਚਾਰੀਆਂ ਨੇ ਇਕ ਸੁਰ ਨਾਲ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਏਡਿਡ ਸਕੂਲ ਮਾਰੂ ਨੀਤੀਆਂ ਦੇ ਵਿਰੋਧ ਵਿਚ ਜ਼ਿਲ੍ਹੇ ਦੇ ਸਾਰੇ ਏਡਿਡ ਸਕੂਲ ਕਰਮਚਾਰੀ, ਸੂਬੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਨਾਲ ਰਲ ਕੇ 7 ਨਵੰਬਰ ਨੂੰ ਤਰਨ ਤਾਰਨ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਗਿਰਫ਼ਤਾਰੀਆਂ ਦੇਣਗੇ, ਕਿਉਂਕਿ ਤਰਨਤਾਰਨ ਸਾਹਿਬ ਵਿਖੇ ਕੱਲ੍ਹ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ, ਪੰਜਾਬ ਏਡਿਡ ਸਕੂਲ ਪੈਨਸ਼ਨਰ ਐਸੋਸੀਏਸ਼ਨ ਅਤੇ ਏਡਡ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਤਰਨਤਾਰਨ ਵਿਖੇ ਕੀਤੀ ਗਈ ਸੀ | ਇਸ ਮੀਟਿੰਗ ਵਿਚ ਤਿੰਨੋ ਜਥੇਬੰਦੀਆਂ ਨੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਸੀ ਕਿ ਅਗਰ ਪੰਜਾਬ ਸਰਕਾਰ ਵੱਲੋਂ 6 ਨਵੰਬਰ ਤੱਕ ਪੰਜਾਬ ਦੇ ਸਮੁੱਚੇ ਏਡਿਡ ਸਕੂਲਾਂ ਦੀ ਅਪ੍ਰੈਲ ਤੋਂ ਦਸੰਬਰ 2025 ਤੱਕ ਦੀ ਤਨਖਾਹ ਗ੍ਰਾਂਟ ਜਾਰੀ ਨਾ ਕੀਤੀ ਤਾਂ 7 ਨਵੰਬਰ ਨੂੰ ਤਿੰਨੋ ਜਥੇਬੰਦੀਆਂ ਤਰਨਤਰਨ ਸਾਹਿਬ ਦੇ ਬਾਜ਼ਾਰਾਂ ਵਿੱਚ ਭਾਰੀ ਰੋਸ ਮੁਜ਼ਾਹਰੇ ਕਰਨ ਤੋਂ ਬਾਅਦ ਡੀ. ਸੀ ਦਫ਼ਤਰ ਤਰਨਤਾਰਨ ਵਿਖੇ ਆਪਣੀਆਂ 1700 ਵਰਕਿੰਗ ਅਤੇ 6000 ਸੇਵਾ ਮੁਕਤ ਅਧਿਆਪਕ ਤੇ ਹੋਰ ਕਰਮਚਾਰੀ ਆਪਣੀਆਂ ਗਿ੍ਫਤਾਰੀਆਂ ਦੇਣਗੇ ਤੇ ਜੇਲ੍ਹ ਭਰੋ ਅੰਦੋਲਨ ਦਾ ਆਗਾਜ਼ ਕਰ ਦੇਣਗੇ | ਇਸ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਅਗਰ ਸਰਕਾਰ ਗਿ੍ਫਤਾਰੀਆਂ ਨਹੀਂ ਕਰਦੀ ਤਾਂ 8 ਅਤੇ 9 ਨਵੰਬਰ ਨੂੰ ਤਰਨਤਰਨ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਭਾਰੀ ਰੋਸ ਮੁਜਾਹਰੇ ਕਰਕੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਇਕ ਲੱਖ 76 ਹਜ਼ਾਰ ਬੱਚਿਆਂ ਨੂੰ ਪੜ੍ਹਾਉਣ ਵਾਲੇ ਏਡਿਡ ਸਕੂਲਾਂ ਦੇ ਅਧਿਆਪਕ ਪਿਛਲੇ ਅੱਠ ਮਹੀਨਿਆਂ ਤੋਂ ਬਿਨਾਂ ਤਨਖਾਹਾਂ ਤੋਂ ਗੁਜ਼ਾਰਾ ਕਰ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਈਮਾਜਰਾ, ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੇਵਾ ਸਿੰਘ ਚਾਵਲਾ ਨੇ ਇਹ ਵੀ ਦੱਸਿਆ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਕਿਸੀ ਸਰਕਾਰ ਵਲੋਂ 95 ਫੀਸਦੀ ਤਨਖਾਹ ਗ੍ਰਾਂਟ ਦੇਣ ਲਈ ਮੈਨੇਜਮੈਂਟਾਂ ਦੀ ਆਮਦਨ ਦੇ ਅੱਡਿਟ ਕਰਨ ਦੇ ਨਾਂ 'ਤੇ ਅੱਠ-ਅੱਠ ਮਹੀਨਿਆਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹੋਣ | ਇਨ੍ਹਾਂ ਹਾਲਾਤਾਂ ਤੋਂ ਮਜ਼ਬੂਰ ਹੋ ਕੇ ਹੀ ਏਡਿਡ ਸਕੂਲ ਯੂਨੀਅਨ ਨੇ 7 ਨਵੰਬਰ ਨੂੰ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਖੁੱਲ੍ਹਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਿ੍ੰ. ਪਰਵਿੰਦਰ ਸਿੰਘ ਜੱਸੋਮਜਾਰਾ, ਜਨਰਲ ਸਕੱਤਰ ਸੰਦੀਪ ਕਾਲੀਆ, ਖਜ਼ਾਨਚੀ ਪਿ੍ੰ. ਚੰਦਰੇਸ਼ ਸ਼ੋਰੀ, ਪਿ੍ੰ. ਰਜਿੰਦਰ ਸਿੰਘ ਗਿੱਲ, ਪਿ੍ੰ. ਆਰਤੀ ਕਾਲੀਆ, ਪਿ੍ੰ. ਦਲਜੀਤ ਸਿੰਘ ਬੋਲਾ, ਪਿ੍ੰ. ਕਿਰਨ ਹਾਂਡਾ, ਹੈਡਮਾਸਟਰ ਰਜਿੰਦਰ ਸਿੰਘ ਵਾਲੀਆ, ਹੈਡਮਾਸਟਰ ਗੁਰਜੀਤ ਸਿੰਘ ਦਿਓਲ, ਹੈਡਮਾਸਟਰ ਰੂਪ ਲਾਲ, ਬਿ੍ਜ ਸੰਧੂ, ਜਸਕਰਨ ਸਿੰਘ ਚਾਹਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਭਾਸ਼ਾਵਾਂ ਦੇ ਗਿਆਤਾ ਕਿਸ਼ੋਰ ਚੰਦ ਬੀ.ਪੀ.ਈ.ਓ. ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸਭ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ- ਸੋਮਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।