03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਕਾਰੀ ਸਕੂਲ ਮੁਕੰਦਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 05-11-2025
ਮੁਕੰਦਪੁਰ, 4 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ | ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ ਗਿਆ | ਪਿ੍ੰਸੀਪਲ ਕਿਸ਼ਨ ਖਟਕੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ | ਇਸ ਮੌਕੇ ਮੈਡਮ ਮੀਨਾਕਸ਼ੀ, ਰਾਮ ਲੁਭਾਇਆ ਕਲਸੀ, ਜਸਵਿੰਦਰ ਮੈਡਮ, ਭੁਪਿੰਦਰ ਸਿੰਘ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ | ਅੰਤ 'ਚ ਸਭ ਨੂੰ ਪ੍ਰਸ਼ਾਦ ਵਰਤਾਇਆ ਗਿਆ | ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਕੰਚਨ, ਨਿਰਮਲ ਕੌਰ, ਬਲਰਾਮ ਸਿੰਘ, ਬਿੱਕਰ ਸਿੰਘ ਤੇ ਵਿਜੈ ਕੁਮਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਬਿੱਲ ਤਰੁੰਤ ਰੱਦ ਕਰਨ ਲਈ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਪੰਜਾਬ 'ਚ 19000 ਕਿਲੋਮੀਟਰ ਸੜਕਾਂ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡੇਗੀ- ਬਿ੍ਗੇਡੀਅਰ ਰਾਜ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।