03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਬਿੱਲ ਤਰੁੰਤ ਰੱਦ ਕਰਨ ਲਈ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 05-11-2025
ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਇਕਾਈ ਵਲੋਂ ਬਿਜਲੀ ਬਿੱਲ-2025 ਨੂੰ ਤੁਰੰਤ ਰੱਦ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰੀ ਬਿਜਲੀ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਸਿੰਘ ਬੈਂਸ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਕਿਰਤੀ ਕਿਸਾਨ ਯੂਨੀਅਨ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੰਤੋਖ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਨਾਲ਼ ਲੋਕ ਮਾਰੂ ਬਿਜਲੀ ਬਿੱਲ ਨਾ ਲਾਗੂ ਕਰਨ ਸੰਬੰਧੀ ਕੇਂਦਰ ਸਰਕਾਰ ਨੇ ਲਿਖਤੀ ਵਾਅਦਾ ਕੀਤਾ ਸੀ, ਪ੍ਰੰਤੂ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਹੈ | ਬਿਜਲੀ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ, ਕੇਂਦਰ ਨੂੰ ਅਜਿਹਾ ਬਿੱਲ ਲਿਆਉਣ ਦਾ ਕੋਈ ਅਧਿਕਾਰ ਨਹੀਂ ਹੈ, ਇਹ ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਹੈ | ਕੇਂਦਰ ਸਰਕਾਰ ਹਰ ਖੇਤਰ ਦਾ ਕੇਂਦਰੀਕਰਨ ਕਰ ਰਹੀ ਹੈ ਅਤੇ ਰਾਜਾਂ ਦੇ ਸੰਘੀ ਢਾਂਚੇ ਨੂੰ ਖੋਰਾ ਲੈ ਰਹੀ ਹੈ | ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਚੁੱਪ ਵੱਟੀ ਬੈਠੀ ਹੈ, ਪੰਜਾਬ ਸਰਕਾਰ ਨੂੰ ਇਸ ਬਿੱਲ 'ਤੇ ਸਹਿਮਤੀ ਨਹੀਂ ਦੇਣੀ ਚਾਹੀਦੀ | ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੇ ਲੋਕ ਇਸ ਦਾ ਡਟਵਾਂ ਵਿਰੋਧ ਕਰਨਗੇ | ਇਹ ਬਿੱਲ ਕਿਸੇ ਵੀ ਕੀਮਤ 'ਤੇ ਰੋਕਿਆ ਜਾਵੇਗਾ, ਕੇਂਦਰ ਸਰਕਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਅੱਜ ਦੇ ਡੈਪੂਟੇਸ਼ਨ ਵਿੱਚ ਤਰਸੇਮ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਜੀਵਨ ਦਾਸ ਬੇਗੋਵਾਲ, ਬਿੱਕਰ ਸਿੰਘ ਸ਼ੇਖੂਪੁਰ ਬਾਗ, ਰਾਮਜੀ ਦਾਸ ਸਨਾਵਾ, ਗੁਰਨੇਕ ਸਿੰਘ, ਸੰਤੋਖ ਸਿੰਘ ਅਤੇ ਮੇਜਰ ਸਿੰਘ ਉਸਮਾਨਪੁਰ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਜ਼ਿਲ੍ਹੇ ਭਰ 'ਚੋਂ ਸ਼ਾਮਿਲ ਹੋਏ |

ਪਿਛਲੀ ਖ਼ਬਰ ਗੁਰੂ ਘਰ 'ਚ ਕੀਤੀ ਗਈ ਸੇਵਾ ਤੇ ਦਿੱਤਾ ਗਿਆ ਦਾਨ ਕਦੇ ਵੀ ਵਿਅਰਥ ਨਹੀਂ ਜਾਂਦਾ- ਅਚਾਰੀਆ ਨਮਰਤਾ ਨੰਦ <br/> ਅਗਲੀ ਖ਼ਬਰ ਸਰਕਾਰੀ ਸਕੂਲ ਮੁਕੰਦਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।