04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

108 ਐਂਬੂਲੈਂਸ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 05-11-2025
ਨਵਾਂਸ਼ਹਿਰ, 4 ਨਵੰਬਰ (ਦੀਦਾਰ ਸਿੰਘ ਸ਼ੇਤਰਾ)-108 ਐਂਬੂਲੈਂਸ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਨੇ ਦੱਸਿਆ ਕੇ 108 ਐਂਬੂਲੈਂਸ ਨੂੰ ਚਲਾ ਰਹੀ ਪ੍ਰਾਈਵੇਟ ਕੰਪਨੀ ਜੇਨ ਪਲੱਸ ਦਾ ਠੇਕਾ ਜਨਵਰੀ 2026 ਵਿਚ ਖ਼ਤਮ ਹੋ ਰਿਹਾ ਹੈ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਅਦਾ ਕੀਤਾ ਸੀ ਕੇ ਠੇਕਾ ਪੂਰਾ ਹੋਣ ਦੌਰਾਨ ਮੁਲਾਜ਼ਮਾਂ ਨੂੰ ਆਪਣੇ ਮਹਿਕਮੇ ਅਧੀਨ ਲੈ ਲਿਆ ਜਾਵੇਗਾ | ਹੁਣ ਸਿਹਤ ਮੰਤਰੀ ਵਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ | ਉਹਨਾਂ ਕਿਹਾ ਕੇ ਅਗਰ ਸਿਹਤ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਨਾਂ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਯੂਨੀਅਨ ਤਿੱਖੇ ਰੂਪ ਵਿੱਚ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਉਹਨਾਂ ਦੱਸਿਆ ਕਿ ਅਜਿਹੀਆਂ ਹਾਲਤਾਂ ਵਿਚ ਸਰਵਿਸ ਨੂੰ ਠੱਪ ਵੀ ਕੀਤਾ ਜਾ ਸਕਦਾ ਹੈ | ਇਸ ਮੌਕੇ ਉਹਨਾਂ ਦੇ ਨਾਲ ਗੁਰਮੁੱਖ ਸਿੰਘ, ਅਭੀ ਰੱਲ, ਰਾਕੇਸ਼ ਕੁਮਾਰ, ਸੂਰਜ ਝੱਲੀ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੱਕੇ ਕੀਤੇ ਕਾਮਿਆਂ ਨੂੰ ਕੱਚਿਆਂ ਵਾਲੀ ਤਨਖ਼ਾਹ ਦੇ ਕੇ ਸਰਕਾਰ ਨੇ ਕੀਤਾ ਕੋਝਾ ਮਜ਼ਾਕ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਲੋਹ 'ਚ ਅਲੌਕਿਕ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।