04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੱਕੇ ਕੀਤੇ ਕਾਮਿਆਂ ਨੂੰ ਕੱਚਿਆਂ ਵਾਲੀ ਤਨਖ਼ਾਹ ਦੇ ਕੇ ਸਰਕਾਰ ਨੇ ਕੀਤਾ ਕੋਝਾ ਮਜ਼ਾਕ <br/>

ਅਜੀਤ ਡੈਸਕ 05-11-2025
ਕਾਠਗੜ੍ਹ, 4 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਨਾਲ ਸੰਬੰਧਿਤ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਫ਼ੀਲਡ ਕਾਮਿਆਂ ਦੀ ਸਿਰਮੌਰ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਚੇਅਰਮੈਨ ਵਿਰਸਾ ਸਿੰਘ ਚਹਿਲ, ਜਰਨਲ ਸਕੱਤਰ ਜਸਵੀਰ ਸਿੰਘ ਸੀਰਾ, ਸਕੱਤਰ ਜਸਵਿੰਦਰ ਸਿੰਘ, ਵਿੱਤ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ, ਬਲਵੀਰ ਸਿੰਘ ਤਰਨਤਾਰਨ ਤੇ ਸਤਨਾਮ ਸਿੰਘ ਸੰਗਰੂਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਸੀਨੀਅਰ ਅਨਪੜ੍ਹ ਕਾਮਿਆ ਪੰਜਾਬ ਸਰਕਾਰ ਨੇ ਹਾਈ ਕੋਰਟ ਫ਼ੈਸਲੇ ਅਧੀਨ ਰੈਗੂਲਰ ਕੀਤੇ ਹਨ | ਪੰਜਾਬ ਸਰਕਾਰ ਵਲੋਂ ਬਾਕੀ ਸੀਨੀਅਰ ਅਨਪੜ੍ਹ ਕਾਮਿਆ ਨੂੰ ਪੱਕਿਆ ਕਰਨ ਲਈ ਆਨਾਕਾਨੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਕਾਮਿਆਂ ਨੂੰ 30 ਜੁਲਾਈ ਨੂੰ ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦੇ ਕੇ ਪੱਕੇ ਕੀਤੇ ਕਾਮਿਆਂ ਨੂੰ ਕੱਚੇ ਕਾਮਿਆਂ ਵਾਲੀਆਂ ਤਨਖ਼ਾਹਾਂ ਦੇ ਕੇ ਸਰਕਾਰ ਨੇ ਕੋਝਾ ਮਜ਼ਾਕ ਕੀਤਾ ਹੈ, ਜਿਸ ਕਾਰਨ ਫ਼ੀਲਡ ਦੇ ਕਾਮਿਆ ਵਿਚ ਭਾਰੀ ਰੋਸ ਬੇਚੈਨੀ ਪਾਈ ਜਾ ਰਹੀ ਹੈ, ਜਿਸ ਦੇ ਲਈ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਹੋ ਰਹੀ ਜ਼ਿਮਨੀ ਚੋਣ ਵਿਖੇ 6 ਨਵੰਬਰ ਨੂੰ ਰੋਸ ਧਰਨਾ ਦੇਣ ਉਪਰੰਤ ਸ਼ਹਿਰ ਵਿਚ ਝੰਡਾ ਮਾਰਚ ਕੱਢਿਆ ਜਾਵੇਗਾ | ਮੀਟਿੰਗ ਵਿੱਚ ਸ਼ਾਮਿਲ ਆਗੂ ਸੁਲੱਖਣ ਸਿੰਘ ਮੋਹਾਲੀ, ਸੁਖਦੇਵ ਸਿੰਘ ਜਲੰਧਰ, ਰਵੀ ਕੁਮਾਰ ਲੁਧਿਆਣਾ, ਗੁਰਬੀਰ ਸਿੰਘ ਫ਼ਿਰੋਜ਼ਪੁਰ, ਬਲਰਾਜ ਸਿੰਘ ਪਠਾਨਕੋਟ, ਭੁਵਿਸਨ ਲਾਲ ਜਲੰਧਰ, ਕੁਲਦੀਪ ਸਿੰਘ ਗੁਰਦਾਸਪੁਰ, ਪਵਨ ਕੁਮਾਰ ਹੁਸ਼ਿਆਰਪੁਰ, ਭੁਪਿੰਦਰ ਸਿੰਘ ਦਸੂਹਾ, ਜਗਤਾਰ ਸਿੰਘ ਸ਼ਾਹਪੁਰ, ਅਜੇ ਭੁਪਿੰਦਰ ਸਿੰਘ ਨਾਭਾ ਅਤੇ ਕਰਮ ਸਿੰਘ ਹਰੀਕੇ ਪੱਤਣ ਆਦਿ ਆਗੂ ਵੀ ਹਾਜ਼ਰ ਹੋਏ |

ਪਿਛਲੀ ਖ਼ਬਰ ਸੰਧਵਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ 108 ਐਂਬੂਲੈਂਸ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।