04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ 'ਤੇ ਜਥੇਦਾਰ ਧਾਮੀ ਨੂੰ ਵਧਾਈਆਂ <br/>

ਅਜੀਤ ਡੈਸਕ 05-11-2025
ਸੜੋਆ, 4 ਨਵੰਬਰ (ਹਰਮੇਲ ਸਹੂੰਗੜਾ) - ਸਿੱਖਾਂ ਦੀ ਸਿਰਮੌਰ ਸੰਸਥਾ ਤੇ ਮਿੰਨੀ ਪਾਰਲੀਮੈਂਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦਿੰਦਿਆਂ ਜਥੇਦਾਰ ਸਤਨਾਮ ਸਿੰਘ ਸਹੂੰਗੜਾ, ਗੁਰਦੀਪ ਸਿੰਘ ਬਕਾਪੁਰ ਸਰਕਲ ਪ੍ਰਧਾਨ ਮਜਾਰੀ ਅਤੇ ਮਾਸਟਰ ਬਲਦੇਵ ਰਾਜ ਸਰਕਲ ਪ੍ਰਧਾਨ ਪੋਜੇਵਾਲ ਨੇ ਕਿਹਾ ਕਿ ਧਾਮੀ ਇੱਕ ਸਿਆਣਪ ਰੱਖਣ ਵਾਲੇ ਵਿਅਕਤੀ ਅਤੇ ਬਹੁਤ ਹੀ ਸੁਲਝੇ ਹੋਏ ਇਨਸਾਨ ਹਨ | ਜਿਨ੍ਹਾਂ ਨੇ ਪੁਨਰ ਸੁਰਜੀਤ ਦੇ ਉਮੀਦਵਾਰ ਨੂੰ ਹਰਾ ਕੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਸਿੱਖ ਕੌਮ ਦਾ ਮਾਣ ਵਧਾਇਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਲੋਕ ਉਂਗਲਾਂ ਚੁੱਕਦੇ ਸਨ ਕਿ ਹਰ ਵਾਰ ਪ੍ਰਧਾਨ ਲਿਫਾਫੇ ਵਿੱਚੋਂ ਨਿਕਲਦੇ ਹਨ ਇਸ ਵਾਰ ਉਹਨਾਂ ਦਾ ਵੀ ਭੁਲੇਖਾ ਦੂਰ ਹੋ ਗਿਆ ਹੈ ਕਿ ਅਕਾਲੀ ਦਲ ਪੂਰੀ ਤਰ੍ਹਾਂ ਇੱਕਮੁੱਠ ਹੈ ਅਤੇ ਜਥੇਦਾਰ ਧਾਮੀ ਏਕੇ ਦਾ ਸਬੂਤ ਹਨ ਜਿਨ੍ਹਾਂ ਦੀ ਬਦੌਲਤ ਸਾਰੇ ਮੈਂਬਰਾਂ ਦਾ ਏਕਾ ਹੋਣ ਕਰਕੇ ਵਿਰੋਧੀਆਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ | ਇਸ ਮੌਕੇ ਮਹਿੰਦਰ ਸਿੰਘ ਸਾਬਕਾ ਸਰਪੰਚ, ਸੁਲਿੰਦਰ ਸਿੰਘ ਸਿੰਦੀ, ਹਰਮੇਸ਼ ਸਿੰਘ, ਮੋਹਣ ਸਿੰਘ, ਜਥੇਦਾਰ ਪਿਆਰਾ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਪਾਖਰ ਸਿੰਘ, ਲਖਵੀਰ ਸਿੰਘ ਠੇਕੇਦਾਰ, ਗੁਰਦੀਪ ਸਿੰਘ, ਦੀਦਾਰ ਸਿੰਘ, ਸੰਤੋਖ ਸਿੰਘ, ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਚੂਹੜ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ ਪਾਠੀ, ਕੁਲਵਿੰਦਰ ਸਿੰਘ, ਬਲਵੀਰ ਸਿੰਘ ਪਾਠੀ, ਬਲਦੇਵ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਹਜ਼ਰਤ ਬਾਬਾ ਨੌਗੱਜਾ ਪੀਰ ਦੇ ਅਸਥਾਨ 'ਤੇ ਜੋੜ ਮੇਲਾ ਕੱਲ੍ਹ <br/> ਅਗਲੀ ਖ਼ਬਰ ਸੰਧਵਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।