ਕਾਠਗੜ੍ਹ, 4 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ 'ਚ ਪ੍ਰੈੱਸ ਦੀ ਆਜ਼ਾਦੀ ਨੂੰ ਕੁਚਲਣ ਦੀ ਜੋ ਕੋਸ਼ਿਸ਼ ਕੀਤੀ ਹੈ ਇਹ ਲੋਕਤੰਤਰ 'ਤੇ ਖੁੱਲ੍ਹਾ ਹਮਲਾ ਹੈ | ਉਨ੍ਹਾਂ ਕਿਹਾ ਕਿ ਸੂਬੇ ਭਰ 'ਚ ਮਾਨ ਸਰਕਾਰ ਵਲੋਂ ਅਖ਼ਬਾਰਾਂ ਦੀ ਸਪਲਾਈ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਚੰਡੀਗੜ੍ਹ ਦੇ ਸੈਕਟਰ 2 ਦੀ 50 ਨੰਬਰ ਕੋਠੀ 'ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਬਾਰੇ ਖ਼ਬਰ ਲੋਕਾਂ ਤੱਕ ਨਾ ਪਹੁੰਚ ਸਕੇ | ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਇਹ ਘਟਨਾ ਸਾਬਿਤ ਕਰਦੀ ਹੈ ਕਿ ਪੰਜਾਬ 'ਚ ਚੁੱਪਚਾਪ ਐਮਰਜੈਂਸੀ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |