05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਚੰਦਿਆਣੀ ਖੁਰਦ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ 4 ਤੋਂ 6 ਨਵੰਬਰ ਤੱਕ <br/>

ਅਜੀਤ ਡੈਸਕ 05-11-2025
ਪੋਜੇਵਾਲ ਸਰਾਂ, 4 ਨਵੰਬਰ (ਬੂਥਗੜ੍ਹੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੰਦਿਆਣੀ ਖੁਰਦ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਮਿਤੀ 4, 5, ਅਤੇ 6 ਨਵੰਬਰ ਨੂੰ ਗੁਰਦੁਆਰਾ ਸੁਖਸਾਗਰ ਸਾਹਿਬ ਪਿੰਡ ਚੰਦਿਆਣੀ ਖੁਰਦ ਦੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ 4 ਨਵੰਬਰ ਨੂੰ ਅਰੰਭ ਹੋਣਗੇ | ਸਮਾਗਮ ਮੌਕੇ ਰਾਤ ਨੂੰ ਭਾਈ ਹਰਜਿੰਦਰ ਸਿੰਘ ਮਹਿੰਦਪੁਰ ਵਾਲੇ, 5 ਨਵੰਬਰ ਰਾਤ ਨੂੰ ਭਾਈ ਰਜਿੰਦਰ ਸਿੰਘ ਖੰਡੂਪੁਰ ਵਾਲੇ ਤੇ 6 ਨਵੰਬਰ ਦਿਨ ਵੀਰਵਾਰ ਨੂੰ ਭਾਈ ਕਮਲਦੀਪ ਸਿੰਘ ਅਨੰਦਪੁਰੀ ਤੇ ਸੁਖਸਾਗਰ ਗੁਰਮਤਿ ਸੰਗੀਤ ਅਕੈਡਮੀ ਚੰਦਿਆਣੀ ਖੁਰਦ ਦੇ ਵਿਦਿਆਰਥੀਆਂ ਵੱਲੋਂ ਵੀ ਕੀਰਤਨ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 29 ਅਕਤੂਬਰ ਤੋਂ 5 ਨਵੰਬਰ ਤੱਕ ਸਵੇਰੇ 8 ਵਜੇ ਤੋਂ ਪ੍ਰਭਾਤ ਫੇਰੀਆਂ ਵੀ ਸੰਗਤਾਂ ਵੱਲੋਂ ਕੱਢੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਹਾਈ ਸਕੂਲ ਪੋਜੇਵਾਲ ਵਿਖੇ ਵਿਗਿਆਨ ਅਤੇ ਹਿਸਾਬ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਪੰਜਾਬ 'ਚ ਚੁੱਪਚਾਪ ਐਮਰਜੈਂਸੀ ਲਗਾਉਣ ਦੀ ਕੋਸ਼ਿਸ਼ - ਗੁਰਪ੍ਰੀਤ ਗੁੱਜਰ ਰੈਲਮਾਜਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।