ਪੋਜੇਵਾਲ ਸਰਾਂ, 4 ਅਕਤੂਬਰ (ਨਵਾਂਗਰਾਈਾ) - ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਅੰਦਰ ਰਚਨਾਤਮਕ ਦਿ੍ਸ਼ਟੀਕੋਣ ਪੈਦਾ ਕਰਨ ਲਈ ਨਿਵੇਕਲਾ ਉਪਰਾਲਾ ਕਰਦਿਆਂ 'ਰਾਸ਼ਟਰੀ ਆਵਿਸ਼ਕਾਰ ਅਭਿਆਨ' ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ ਸਾਇੰਸ ਤੇ ਹਿਸਾਬ ਵਿਸ਼ੇ ਦਾ ਮੇਲਾ ਮੁੱਖ ਅਧਿਆਪਕਾ ਬਲਵੀਰ ਕੌਰ ਦੀ ਅਗਵਾਈ ਵਿੱਚ ਲਗਾਇਆ ਗਿਆ | ਇਸ ਵਿਗਿਆਨ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਅਧਿਆਪਕਾ ਬਲਵੀਰ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਨਾਲ ਸਾਡੇ ਬੱਚਿਆਂ ਦੀ ਵਿਗਿਆਨਕ ਸੋਚ ਪੈਦਾ ਹੁੰਦੀ ਹੈ ਤੇ ਸਾਡੇ ਬੱਚੇ ਵਹਿਮਾਂ ਭਰਮਾਂ ਤੋਂ ਦੂਰ ਰਹਿੰਦੇ ਹਨ | ਅਜਿਹੇ ਮੇਲਿਆਂ ਦੀ ਅੱਜ ਦੇ ਵਿਗਿਆਨਕ ਯੁੱਗ ਵਿੱਚ ਬਹੁਤ ਲੋੜ ਹੈ | ਇਸ ਵਿਗਿਆਨਕ ਐਕਟੇਵਿਟੀ ਮੇਲੇ ਵਿੱਚ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਕਿਰਿਆਵਾਂ ਦੀ ਪ੍ਰਦਰਸਨੀ ਲਗਾਈ ਗਈ | ਇਸ ਮੌਕੇ ਬੱਚਿਆਂ ਦੇ ਮਾਪਿਆਂ ਵਲੋਂ ਤੇ ਪਤਵੰਤਿਆਂ ਵਲੋਂ ਇਸ ਵਿਗਿਆਨ ਮੇਲੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਐਸ.ਐਮ.ਸੀ. ਚੇਅਰਮੈਨ ਪਰਮਜੀਤ, ਵਾਈਸ ਚੇਅਰਮੈਨ ਮੋਨਿਕਾ ਰਾਣੀ, ਮਾਸਟਰ ਹਰਕੇਸ ਲਾਲ, ਮਾਸਟਰ ਹੇਮ ਰਾਜ, ਮਾਸਟਰ ਸਤਿੰਦਰ ਕੁਮਾਰ, ਸੰਜੀਵ ਕੁਮਾਰ, ਤਨੂੰ, ਜਤਿੰਦਰ ਕੌਰ, ਸੀਮਾ ਰਾਣੀ, ਰਮਨ ਕੁਮਾਰ, ਹਰਜਿੰਦਰ ਕੁਮਾਰ, ਮਨਜੀਤ ਕੁਮਾਰੀ ਸਮੇਤ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |