05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਚਿੰਤਾਜਨਕ-ਐਡਵੋਕੇਟ ਰਾਜਵਿੰਦਰ ਲੱਕੀ <br/>

ਅਜੀਤ ਡੈਸਕ 05-11-2025
ਕਾਠਗੜ੍ਹ, 4 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਬੀ. ਜੇ. ਪੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਅਖ਼ਬਾਰਾਂ ਵੰਡਣ 'ਤੇ ਰੋਕ ਲਗਾਉਣ ਦੀ ਕੋਸ਼ਿਸ਼ ਪ੍ਰੈੱਸ ਦੀ ਅਜ਼ਾਦੀ 'ਤੇ ਵੱਡਾ ਹਮਲਾ ਹੈ | ਐਡਵੋਕੇਟ ਲੱਕੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਕਾਰਵਾਈ ਹੈਰਾਨੀਜਨਕ ਹੈ | ਉਨ੍ਹਾਂ ਕਿਹਾ ਕਿ ਅਖ਼ਬਾਰਾਂ ਦੀ ਵੰਡ ਨੂੰ ਰੋਕਣਾ ਪ੍ਰੈੱਸ ਦੀ ਆਜ਼ਾਦੀ 'ਤੇ ਇਕ ਚਿੰਤਾਜਨਕ ਹਮਲਾ ਹੈ | ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ 'ਤੇ ਚੰਡੀਗੜ੍ਹ 'ਚ ਸ਼ੀਸ਼ ਮਹਿਲ 2.0 ਬਣਵਾਉਣ ਦੇ ਦੋਸ਼ ਲਾਏ ਹਨ | ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਕੇਜਰੀਵਾਲ ਦੇ ਸ਼ੀਸ਼ ਮਹਿਲ 2.0 ਬਾਰੇ ਖ਼ਬਰਾਂ ਪੂਰੇ ਪੰਜਾਬ 'ਚ ਅੱਗ ਦੀ ਤਰ੍ਹਾਂ ਫੈਲ ਰਹੀਆਂ ਹਨ | ਐਡਵੋਕੇਟ ਲੱਕੀ ਨੇ ਦੋਸ਼ ਲਾਇਆ ਹੈ ਕਿ ਮੀਡੀਆ ਹਾਊਸਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਹ ਇਸ ਖ਼ਬਰ ਨੂੰ ਕਵਰ ਕਰਨਗੇ ਤਾਂ ਉਨ੍ਹਾਂ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਜਾਣਗੇ | ਜੋ ਕਿ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ | ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

ਪਿਛਲੀ ਖ਼ਬਰ ਥਾਣਾ ਪੋਜੇਵਾਲ ਦੀ ਪੁਲਿਸ ਵਲੋਂ ਲਗਾਇਆ ਲੋਕ ਦਰਬਾਰ <br/> ਅਗਲੀ ਖ਼ਬਰ ਪਿੰਡ ਸ਼ਹਾਬਪੁਰ ਵਿਖੇ ਸਿਆਸੀ ਕਾਨਫਰੰਸ 20 ਨੂੰ - ਨਿਰਮਲ ਸਿੰਘ ਜੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।