06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਚੱਕ ਗੁਰੂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਗੁਰਪਲਾਹ ਪੰਜ ਟਾਲੀਆਂ ਸਾਹਿਬ ਚੱਕ ਗੁਰੂ ਵਿਖੇ ਕਰਵਾਏ ਕੀਰਤਨ ਦਰਬਾਰ ਦੀਆਂ ਵੱਖ-ਵੱਖ ਤਸਵੀਰਾਂ | ਤਸਵੀਰ : ਸਰਬਜੀਤ ਸਿੰਘ ਰਾਣਾ <br/> 05-11-2025
ਬਹਿਰਾਮ, 4 ਨਵੰਬਰ (ਸਰਬਜੀਤ ਸਿੰਘ ਰਾਣਾ)- ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ਼ਹੀਦੀ ਪੁਰਬ ਨੂੰ ਸਮਰਪਿਤ ਦੂਸਰੇ ਕੀਰਤਨ ਦਰਬਾਰ ਸਮਾਗਮ ਦੌਰਾਨ ਇਲਾਹੀ ਬਾਣੀ ਦਾ ਪਾਠ ਤੇ ਕਥਾ ਕੀਰਤਨ ਕੀਤਾ ਗਿਆ | ਭਾਈ ਚਰਨਜੀਤ ਸਿੰਘ ਅਤੇ ਭਾਈ ਜਗਜੀਤ ਸਿੰਘ ਚੱਕ ਰਾਮੂੰ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਸਮਾਗਮ ਦੌਰਾਨ ਗੁਰੂ ਜੀ ਦੇ ਮਹਾਨ ਜੀਵਨ ਅਤੇ ਲਾਸਾਨੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਪੰਜਾਬ ਰਾਜ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਵਾਇਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ | ਉਹਨਾਂ ਕਿਹਾ ਕਿ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ | ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 25 ਅਕਤੂਬਰ ਨੂੰ ਕੀਤੀ ਗਈ ਸੀ | ਉਹਨਾਂ ਦੱਸਿਆ ਕਿ ਸਮਾਗਮ 25 ਨਵੰਬਰ ਤੱਕ ਜਾਰੀ ਰਹਿਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਕ ਨਵੰਬਰ ਤੋਂ 18 ਨਵੰਬਰ ਤੱਕ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਲਾਈਟ ਐਂਡ ਸਾਊਾਡ ਸ਼ੋਅ ਕਰਵਾਏ ਜਾ ਰਹੇ ਹਨ ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਵੱਲੋਂ ਰੱਖੀ ਮੰਗ ਬਾਰੇ ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਸਰਕਾਰ ਪਾਸੋਂ ਵਿਸ਼ੇਸ਼ ਗ੍ਰਾਂਟ ਹਾਸਲ ਕਰਕੇ ਦੋਵੇਂ ਮੰਗਾਂ ਨੂੰ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ | ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸੀ | ਇਸ ਮੌਕੇ 'ਤੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ, ਐਸ. ਡੀ. ਐਮ ਵਿਪਨ ਭੰਡਾਰੀ, ਨਾਇਬ ਤਹਿਸੀਲਦਾਰ ਵਿਕਰਮ ਕੁਮਾਰ, ਮੁੱਖ ਸੇਵਾਦਾਰ ਬਾਬਾ ਸਾਹਿਬ ਸਿੰਘ, ਚੇਅਰਮੈਨ ਬਲਵੀਰ ਕਰਨਾਣਾ, ਹਰਜੋਤ ਕੌਰ ਲੋਹਟੀਆ, ਸਰਪੰਚ ਕਿਸ਼ੋਰੀ ਲਾਲ, ਮੋਹਨ ਲਾਲ ਸਰਪੰਚ ਬਹਿਰਾਮ, ਡੀ.ਐਸ.ਪੀ ਮਨਜੀਤ ਸਿੰਘ ਭਰੋਮਜਾਰਾ, ਪਟਵਾਰੀ ਅਜੇ ਕੁਮਾਰ, ਨੰਬਰਦਾਰ ਓਾਕਾਰ ਸਿੰਘ, ਪੰਚ ਜਾਨਕ ਰਾਜ, ਰਾਜਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਜਾਪ ਸਿੰਘ ਖਾਲਸਾ, ਜੋਤੀ ਅਤੇ ਬਿਮਲਾ ਸਰੋਆ ਆਦਿ ਸਮੂਹ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਲੋਂ ਵਿਸ਼ਾਲ ਨਗਰ ਕੀਰਤਨ... ਅਗਲੀ ਖ਼ਬਰ ਬੰਗਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।