06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐੱਮ. ਆਰ. ਸਿਟੀ ਸਕੂਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਈ ਵਿਸ਼ੇਸ਼ ਅਸੈਂਬਲੀ <br/>

ਅਜੀਤ ਡੈਸਕ 05-11-2025
ਬਲਾਚੌਰ, 4 ਨਵੰਬਰ (ਨਰੇਸ਼ ਧੌਲ)-ਐੱਮ. ਆਰ ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਅਸੈਂਬਲੀ ਕਰਵਾਈ ਗਈ | ਇਸ ਸਮਾਗਮ ਦੀ ਸ਼ੁਰੂਆਤ ਬੱਚਿਆਂ ਵਲੋਂ ਮੂਲ ਮੰਤਰ ਉਚਾਰਨ ਨਾਲ ਕੀਤੀ ਗਈ | ਇਸ ਤੋਂ ਬਾਅਦ ਸ਼ਬਦ ਗਾਇਨ, ਨਗਰ ਕੀਰਤਨ ਦੀਆਂ ਮਨਮੋਹਕ ਝਲਕੀਆਂ, ਗੁਰੂ ਜੀ ਦੀਆਂ ਸਿੱਖਿਆਵਾਂ ਸਬੰਧੀ ਪੇਸਕਾਰੀਆਂ, ਕੁਇਜ਼ ਮੁਕਾਬਲਾ ਅਤੇ ਅਧਿਆਪਕਾਂ ਵੱਲੋਂ ਗੁਰੂ ਜੀ ਦੇ ਜੀਵਨ 'ਤੇ ਚਾਨਣ ਪਾਉਂਦੇ ਭਾਸ਼ਣ ਪੇਸ਼ ਕੀਤੇ ਗਏ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਦੇ ਜੀਵਨ ਵਿਚ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਸਮਾਗਮ ਨੇ ਪੂਰੇ ਸਕੂਲ ਵਿਚ ਸ਼ਾਂਤੀ, ਪ੍ਰੇਮ ਤੇ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਧਾਮੀ ਦੇ 5ਵੀਂ ਵਾਰ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਦਾ ਮਾਣ ਵਧਿਆ-ਮਹੰਤ ਰਮਿੰਦਰ ਦਾਸ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਲੋਂ ਵਿਸ਼ਾਲ ਨਗਰ ਕੀਰਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।