20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਜਾ ਵੜਿੰਗ ਵਲੋਂ ਸਵਰਗੀ ਬੂਟਾ ਸਿੰਘ 'ਤੇ ਟਿੱਪਣੀ ਕਰਨਾ ਮੰਦਭਾਗਾ - ਮਦਨ ਮੀਲੂ ਟੌਂਸਾ <br/>

ਅਜੀਤ ਡੈਸਕ 07-11-2025

ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਇਕ ਚੋਣ ਰੈਲੀ ਦੌਰਾਨ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਤੇ ਪ੍ਰਸਿੱਧ ਸਿਆਸਤਦਾਨ ਸਵਰਗੀ ਬੂਟਾ ਸਿੰਘ ਵਿਰੁੱਧ ਕੀਤੀ ਗਈ ਰੰਗ, ਨਸਲ ਤੇ ਜਾਤੀਵਾਦ ਦੀ ਟਿੱਪਣੀ ਨਾਲ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਮਦਨ ਮੀਲੂ ਟੌਂਸਾ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਵਲੋਂ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਤੇ ਮਸ਼ਹੂਰ ਸਿਆਸਤਦਾਨ ਸਵਰਗੀ ਬੂਟਾ ਸਿੰਘ ਵਿਰੁੱਧ ਕੀਤੀ ਟਿੱਪਣੀ ਨਾਲ ਐਸ. ਸੀ ਸਮਾਜ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਜਿਸ ਸਖਸ਼ ਨੇ ਭਾਰਤ ਦੇ ਗ੍ਰਹਿ ਮੰਤਰੀ ਅਤੇ ਉੱਚ ਅਹੁੱਦਿਆਂ 'ਤੇ ਰਹਿ ਕੇ ਦੇਸ਼ ਦੀ ਸੇਵਾ ਕੀਤੀ ਹੋਵੇ ਉਸ ਖਿਲਾਫ ਅਜਿਹੀ ਭਾਵਨਾ ਰੱਖਣੀ ਗਲਤ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲਗਾਤਾਰ ਦਲਿਤ ਭਾਈਚਾਰੇ ਨੂੰ ਆਪਣੇ ਵੋਟ ਬੈਂਕ ਦੇ ਤੌਰ 'ਤੇ ਵਰਤਿਆ ਤੇ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਹਾਸ਼ੀਏ ਵੱਲ ਧੱਕ ਦਿੱਤਾ | ਉਨ੍ਹਾਂ ਕਿਹਾ ਕਿ ਜਦੋਂ ਦਾ ਪਾਰਟੀ ਹਾਈਕਮਾਂਡ ਵਲੋਂ ਰਾਜਾ ਵੜਿੰਗ ਨੂੰ ਪ੍ਰਧਾਨ ਲਗਾਇਆ ਗਿਆ ਹੈ | ਉਦੋਂ ਤੋਂ ਹੀ ਕਾਂਗਰਸ ਦਾ ਗ੍ਰਾਫ ਲਗਾਤਾਰ ਡਿੱਗਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਜਾਤੀ, ਰੰਗ ਨਸਲ ਤੋਂ ਉਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਧੀਆਂ ਵੀ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ 'ਚ ਘੱਟ ਨਹੀਂ-ਬਲਬੀਰ ਸਿੰਘ ਯੂ.ਐਸ.ਏ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।