20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨਵਾਂਸ਼ਹਿਰ ਵਲੋਂ ਕਨਵੈਨਸ਼ਨ ਤੇ ਰੋਸ ਮਾਰਚ ਕੱਲ੍ਹ

ਅਜੀਤ ਡੈਸਕ 07-11-2025

ਨਵਾਂਸ਼ਹਿਰ, 6 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪਹਿਲਾਂ ਕਾਗਜ਼ੀ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਕਰਨ ਤੋਂ ਪਿੱਛੇ ਹਟੀ ਸਰਕਾਰ ਖਿਲਾਫ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਸੰਘਰਸ਼ੀ ਮੋਰਚਾ ਖੋਲਣ ਦਾ ਐਲਾਨ ਕੀਤਾ ਗਿਆ ਹੈ | ਜਿਸ ਤਹਿਤ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨਵਾਂਸ਼ਹਿਰ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਕੇ ਪੰਜਾਬ ਸਰਕਾਰ ਖਿਲਾਫ ਸ਼ਹਿਰ 'ਚ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ | ਫਰੰਟ ਦੀ ਜ਼ਿਲ੍ਹਾ ਕਮੇਟੀ ਦੀ ਅਤੇ ਡੀ. ਟੀ. ਐਫ ਦੀ ਸਾਂਝੀ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਕਨਵੀਨਰ ਰਣਵੀਰ ਸਿੰਘ ਅਤੇ ਜ਼ਿਲਾ ਪ੍ਰਧਾਨ ਡੈਮੋਕਰੇਟਿਕ ਟੀਚਰਸ ਫਰੰਟ ਜਸਵਿੰਦਰ ਔਜਲਾ ਨੇ ਦੱਸਿਆ ਕਿ ਨਵਾਂਸ਼ਹਿਰ ਵਿਖੇ 8 ਨਵੰਬਰ ਨੂੰ ਪੈਨਸ਼ਨ ਉਪਰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਜੇ. ਐਸ.ਐਫ.ਐਚ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਕਰਨ ਉਪਰੰਤ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਦਰਜ ਕਰਾਇਆ ਜਾਵੇਗਾ | ਉਹਨਾ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਵਾਜਬ ਮੰਗਾਂ ਦੇ ਹੱਲ ਲਈ ਵੱਡੀਆਂ ਉਮੀਦਾਂ ਨਾਲ ਆਪ ਸਰਕਾਰ ਨੂੰ ਸੂਬੇ ਦੀ ਵਾਗਡੋਰ ਸੌਂਪੀ ਸੀ | ਸੂਬੇ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਨਕਾਮ ਰਹੀ ਭਗਵੰਤ ਸਰਕਾਰ ਖਿਲਾਫ ਪੁਰਾਣੀ ਪੈਨਸ਼ਨ ਦੇ ਮਾਮਲੇ ਨੂੰ ਲੈ ਕੇ ਸੂਬੇ ਦੇ ਮੁਲਾਜ਼ਮਾਂ ਵਿੱਚ ਤਿੱਖੀ ਨਰਾਜ਼ਗੀ ਹੈ | ਜ਼ਿਲ੍ਹਾ ਮੀਤ ਪ੍ਰਧਾਨ ਅਜੇ ਚਾਹੜ ਮਜਾਰਾ ਅਤੇ ਸਕੱਤਰ ਮਨੋਹਰ ਲਾਲ ਸਿੰਘ ਨੇ ਦੱਸਿਆ ਕਿ ਐਨ. ਪੀ. ਐਸ, ਯੂ. ਪੀ. ਐਸ ਅਤੇ ਓ. ਪੀ. ਐਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਬਲਵੀਰ ਕੁਮਾਰ ਕਨਵੈਂਸ਼ਨ ਨੂੰ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਨਗੇ |

ਪਿਛਲੀ ਖ਼ਬਰ ਡਾ. ਸਾਧੂ ਸਿੰਘ ਹਮਦਰਦ ਪੁਰਸਕਾਰ ਪ੍ਰੋਗਰਾਮ ਸੰਬੰਧੀ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਕੁਝ ਸਮਾਂ ਪਹਿਲਾ ਬਣੀ ਝਿੰਗੜਾਂ ਤੋਂ ਗੁਣਾਚੌਰ ਨੂੰ ਜਾਣ ਵਾਲੀ ਸੜਕ 'ਚ ਪਏ ਡੂੰਘੇ ਟੋਏ ਦੇ ਰਹੇ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।