21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ- ਸੂੰਢ ਵਿਖੇ ਕਰਵਾਇਆ ਧਾਰਮਿਕ ਸਮਾਗਮ <br/>

ਅਜੀਤ ਡੈਸਕ 07-11-2025
ਕਟਾਰੀਆਂ, 6 ਨਵੰਬਰ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ ਸੂੰਢ ਵਿਖੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਜਥੇ. ਸ਼ਿੰਗਾਰਾ ਸਿੰਘ ਬੋਇਲ, ਜਥੇ. ਮਨਜੀਤ ਸਿੰਘ ਬੋਇਲ, ਗੁਰਦੇਵ ਸਿੰਘ ਬੋਇਲ, ਜਥੇ. ਬਲਵਿੰਦਰ ਸਿੰਘ ਬੋਇਲ ਅਤੇ ਸਮੂਹ ਗੁਰੂ ਘਰ ਦੇ ਸੇਵਾਦਾਰਾਂ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਕਥਾਵਾਚਕ ਗਿਆਨੀ ਗੁਰਵਿੰਦਰ ਸਿੰਘ ਸੰਧਵਾਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਵਿਆਖਿਆ ਸਾਹਿਤ ਗੁਣਗਾਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਗੁਰੂ ਘਰ ਦੇ ਸੇਵਾਦਾਰਾਂ ਵਲੋਂ ਕਥਾ ਵਾਚਕ ਗਿਆਨੀ ਗੁਰਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਭਾਈ ਬਲਵਿੰਦਰ ਸਿੰਘ ਵਲੋਂ ਸਮਾਗਮ ਦੇ ਆਖਰ 'ਚ ਨਗਰ ਦੀ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਸੰਗਤਾਂ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਾਬਕਾ ਡੀ. ਆਰ ਅਵਤਾਰ ਸਿੰਘ ਬੋਇਲ, ਜਥੇ. ਸ਼ਿੰਗਾਰਾ ਸਿੰਘ ਬੋਇਲ, ਜਥੇ. ਬਲਵਿੰਦਰ ਸਿੰਘ, ਜਥੇ. ਗੁਰਦੇਵ ਸਿੰਘ ਬੋਇਲ, ਬਾਬਾ ਜਗੀਰ ਸਿੰਘ, ਅਮਨਦੀਪ ਸਿੰਘ ਬੋਇਲ, ਸੁਖਦੇਵ ਸਿੰਘ, ਜਥੇ. ਅਮਰਜੀਤ ਸਿੰਘ, ਮਨਜੀਤ ਸਿੰਘ, ਬਲਦੇਵ ਸਿੰਘ ਬੋਇਲ ਸੂੰਢ, ਕੁਲਵਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ, ਕਸ਼ਮੀਰ ਕੌਰ, ਕੁਲਵਿੰਦਰ ਕੌਰ ਸਰਪੰਚ ਮਕਸੂਦਪੁਰ, ਗੁਰਪ੍ਰੀਤ ਸਿੰਘ ਗੋਪੀ ਬੋਇਲ, ਪਰਮਵੀਰ ਸਿੰਘ, ਰੇਸ਼ਮ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਖਾਟੂ ਸ਼ਿਆਮ ਦੀ ਨਿਸ਼ਾਨ ਯਾਤਰਾ ਅੱਜ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਸਾਧਪੁਰ ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।