21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਗੁਰੂ ਨਾਨਕ ਮਿਸ਼ਨ ਕੁੱਕੜ ਮਜ਼ਾਰਾ ਵਿਖੇ 9 ਨੂੰ <br/>

ਅਜੀਤ ਡੈਸਕ 07-11-2025
ਪੋਜੇਵਾਲ ਸਰਾਂ, 6 ਨਵੰਬਰ (ਨਵਾਂਗਰਾਈਾ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਗੁਰੂ ਨਾਨਕ ਮਿਸ਼ਨ ਟਰੱਸਟ ਨਵਾਂਗਰਾਂ ਕੁੱਲਪੁਰ ਵੱਲੋਂ ਹਸਪਤਾਲ ਕੰਪਲੈਕਸ ਕੁੱਕੜ ਮੁਜਾਰਾ ਵਿਖੇ ਮਿਤੀ 9 ਨਵੰਬਰ 2025 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਭਾਈ ਗੁਰਮੀਤ ਸਿੰਘ ਸ਼ਾਂਤ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਸਿੱਖ ਕੌਮ ਦੇ ਮਹਾਨ ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਸਬੰਧੀ ਵਿਚਾਰਾਂ ਨਾਲ ਨਿਹਾਲ ਕਰਨਗੇ | ਇਸ ਉਪਰੰਤ ਸ਼ਹੀਦੀ ਸਮਾਗਮ ਨੂੰ ਸਮਰਪਿਤ ਮਹਾਨ ਵਿਦਵਾਨਾਂ ਦੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ ਜਾਣਗੇ | ਇਹ ਜਾਣਕਾਰੀ ਟਰੱਸਟ ਦੇ ਸਕੱਤਰ ਸਰਦਾਰ ਬਲਵੀਰ ਸਿੰਘ ਬੈਂਸ ਪ੍ਰਧਾਨ ਬੀਬੀ ਸੁਸ਼ੀਲ ਕੌਰ, ਰਘਵੀਰ ਸਿੰਘ, ਦੀਪਕ ਬਾਲੀ ਸਲਾਹਕਾਰ ਪੰਜਾਬ ਸਰਕਾਰ ਸੱਭਿਅਚਾਰਕ ਮਾਮਲੇ, ਬਲਵੀਰ ਸਿੰਘ ਚੰਗਿਆੜਾ, ਬਾਬਾ ਸਤਪਾਲ ਸਿੰਘ ਅੰਮਿ੍ਤਸਰੀਆ ਨੇ ਪ੍ਰੈੱਸ ਨਾਲ ਸਾਂਝੇ ਕੀਤੇ | ਉਹਨਾਂ ਦੱਸਿਆ ਕਿ ਇਸ ਦਿਨ ਇੱਕ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਜਿਸ ਵਿੱਚ ਵੱਖ-ਵੱਖ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਉਨਾਂ ਨੇ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਲਈ ਬੇਨਤੀ ਕੀਤੀ |

ਪਿਛਲੀ ਖ਼ਬਰ ਜਸਵੀਰ ਸਿੰਘ ਉਲੰਪੀਅਨ ਨੇ ਕੀਤਾ ਸਪੋਰਟਸ ਕਲੱਬ ਕਰਨਾਣਾ ਦਾ ਦੌਰਾ ਅਗਲੀ ਖ਼ਬਰ ਦਬਿੰਦਰ ਇਟਲੀ ਦੀ ਯਾਦ ਨੂੰ ਸਮਰਪਿਤ ਬੰਗਾ 'ਚ ਖੂਨਦਾਨ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।