18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਸਜਾਏ ਨਗਰ ਕੀਰਤਨ ਦਾ ਜ਼ਿਲ੍ਹੇ 'ਚ ਦਾਖਲ ਹੋਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 23-11-2025
ਨਵਾਂਸ਼ਹਿਰ, 22 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪ੍ਰਵੇਸ਼ ਹੋਣ 'ਤੇ ਪਿੰਡ ਮੇਹਲੀ ਵਿਖੇ ਪੂਰੇ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ ਤੁਸ਼ਾਰ ਗੁਪਤਾ ਨੇ ਸਬੰਧਿਤ ਅਧਿਕਾਰੀਆਂ ਸਮੇਤ ਨਗਰ ਕੀਰਤਨ ਦਾ ਸਵਾਗਤ ਕੀਤਾ | ਨਗਰ ਕੀਰਤਨ ਦਾ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ਮੌਕੇ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ, ਉਪਰੰਤ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦਾ ਨਵਾਂਸ਼ਹਿਰ ਵਿਖੇ ਪਹੁੰਚਣ 'ਤੇ ਖੰਡ ਮਿੱਲ ਨੇੜੇ ਸੰਗਤਾਂ ਵਲੋਂ ਪਾਲਕੀ ਸਾਹਿਬ ਦੇ ਦਰਸ਼ਨ ਕਰਦਿਆਂ ਸੰਗਤ ਦਾ ਸਵਾਗਤ ਕੀਤਾ | ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਲਲਿਤ ਮੋਹਨ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ, ਕੁਲਜੀਤ ਸਿੰਘ ਸਰਹਾਲ ਚੇਅਰਮੈਨ ਜਲ ਸਰੋਤ ਵਿਭਾਗ, ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਐਸ.ਡੀ.ਐਮ ਵਿਪਨ ਭੰਡਾਰੀ, ਹਰਜੋਤ ਕੌਰ ਲੋਹਟੀਆ, ਸੁਖਵਿੰਦਰ ਸਿੰਘ ਥਾਂਦੀ, ਮੱਖਣ ਸਿੰਘ ਗਰੇਵਾਲ, ਪਰਮ ਸਿੰਘ ਖ਼ਾਲਸਾ ਕੌਂਸਲਰ, ਸੁਰਜੀਤ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਸੁਸਾਇਟੀ, ਕਨਵਰ ਅਰੋੜਾ, ਬਾਬਾ ਨਰੰਗ ਸਿੰਘ ਮੁੱਖ ਸੇਵਾਦਾਰ ਮੰਜੀ ਸਾਹਿਬ ਨਵਾਂਸ਼ਹਿਰ ਅਤੇ ਹੋਰ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਚੜ੍ਹਤ ਸਿੰਘ ਮੁਕੱਦਮ ਯਾਦਗਾਰੀ ਲਾਇਬ੍ਰੇਰੀ ਲਧਾਣਾ ਝਿੱਕਾ ਨੂੰ ਡਾ. ਬਰਜਿੰਦਰ ਸਿੰਘ ਹਮਦਰਦ ਦੀਆਂ ਪੁਸਤਕਾਂ ਭੇਟ <br/>... ਅਗਲੀ ਖ਼ਬਰ ਕਿਰਤ ਕੋਡ ਰੱਦ ਕਰਨ ਦੀ ਮੰਗ ਨੂੰ ਲੈ ਕੇ ਭੱਠਾ ਮਜ਼ਦੂਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।