22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ 25 ਨੂੰ <br/>

ਅਜੀਤ ਡੈਸਕ 23-11-2025
ਨਵਾਂਸ਼ਹਿਰ, 22 ਨਵੰਬਰ (ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਮਿਤੀ 25 ਨਵੰਬਰ, ਦਿਨ ਮੰਗਲਵਾਰ ਨੂੰ ਸਥਾਨਕ ਬੀ.ਡੀ.ਸੀ ਬਲੱਡ ਸੈਂਟਰ, ਰਾਹੋਂ ਰੋਡ ਵਿਖੇ ਲਗਾਇਆ ਜਾ ਰਿਹਾ ਹੈ | ਸਮਰਪਿਤ ਖ਼ੂਨਦਾਨ ਕੈਂਪ ਸਵੇਰੇ 10 ਵਜੇ ਆਰੰਭ ਹੋਵੇਗਾ | ਸੰਸਥਾ ਦੇ ਪ੍ਰਧਾਨ ਐਡਵੋਕੇਟ ਸੁਲਕਸ਼ਨ ਸਰੀਨ, ਮੀਤ ਪ੍ਰਧਾਨ ਜੀ.ਐਸ.ਤੂਰ, ਸਕੱਤਰ ਜੇ. ਐਸ ਗਿੱਦਾ, ਵਿੱਤ ਸਕੱਤਰ ਪ੍ਰਵੇਸ਼ ਕੁਮਾਰ ਨੇ ਖੂਨਦਾਨੀ ਫ਼ਰਿਸ਼ਤਿਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਤਮਸਤਿਕ ਹੋਣ ਲਈ ਇਸ ਪਵਿੱਤਰ ਦਿਵਸ 'ਤੇ ਖੂਨਦਾਨ ਕਰਨ ਦਾ ਮੌਕਾ ਹਾਸਲ ਕੀਤਾ ਜਾਵੇ | ਬੀ.ਟੀ.ਓ ਡਾ: ਅਜੇ ਬੱਗਾ ਤੇ ਡਾ.ਨਿੱਤੀਕਾ ਪੁਰੀ ਪੈਥੌਲੌਜਿਸਟ ਨੇ ਦੱਸਿਆ ਕਿ 18 ਤੋਂ 65 ਸਾਲ ਤੱਕ ਦੇ ਉਹ ਤੰਦਰੁਸਤ ਵਿਅਕਤੀ ਸਵੈ ਇਛੁੱਕ ਤੌਰ 'ਤੇ ਖੂਨਦਾਨ ਕਰ ਸਕਦੇ ਹਨ ਜਿਨ੍ਹਾਂ ਦਾ ਸਰੀਰਕ ਵਜਨ 45 ਕਿਲੋ ਤੋਂ ਵੱਧ ਹੋਵੇ, ਹੀਮੋਗਲੋਬਿਨ 12.5 ਗ੍ਰਾਮ ਹੋਵੇ ਅਤੇ ਉਹ ਕਿਸੇ ਕਰੌਨਿਕ ਬਿਮਾਰੀ ਤੋਂ ਪੀੜਤ ਨਾ ਹੋਣ, ਡਾਕਟਰੀ ਪ੍ਰਵਾਨਗੀ ਉਪ੍ਰੰਤ ਖੂਨਦਾਨ ਕਰ ਸਕਦੇ ਹਨ |

ਪਿਛਲੀ ਖ਼ਬਰ ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਹੀ ਅੱਗ ਨਾ ਲਗਾਈ ਜਾਵੇ-ਡਾਕਟਰ ਨੀਤਨ <br/> ਅਗਲੀ ਖ਼ਬਰ ਐਸ. ਡੀ. ਐਮ ਦਫ਼ਤਰ ਨਵਾਂਸ਼ਹਿਰ ਵਿਖੇ ਮਾਸ ਮੀਡੀਆ ਵਿੰਗ ਵਲੋਂ ਸਟਾਫ਼ ਨੂੰ ਅੰਗਦਾਨ ਕਰਨ ਲਈ ਸਹੁੰ ਚੁਕਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।